HOME » Videos » Punjab
Share whatsapp

ਖਰਾਬ ਸਿਹਤ ਦੇ ਬਾਵਜੂਦ ਢੀਂਡਸਾ ਨੇ ਭਰੀ ਕੈਪਟਨ ਸਰਕਾਰ ਦੇ ਸਮਾਗਮ 'ਚ ਹਾਜ਼ਰੀ

Punjab | 04:06 PM IST Oct 11, 2018

ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਵਾਲੇ ਟਕਸਾਲੀ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅੱਜ ਕਾਂਗਰਸ ਸਰਕਾਰ ਵੱਲੋਂ ਖਿਡਾਰੀਆਂ ਦੇ ਸਨਮਾਨ ਲਈ ਰੱਖੇ ਸਮਾਗਮ ਵਿਚ ਨਜ਼ਰ ਆਏ। ਸੁਖਦੇਵ ਸਿੰਘ ਢੀਂਡਸਾ ਨੇ ਆਪਣਾ ਅਸਤੀਫ਼ਾ ਦੇਣ ਦਾ ਕਾਰਨ ਆਪਣੀ ਖਰਾਬ ਸਿਹਤ ਦੱਸਿਆ ਸੀ।

ਇਸ ਪਿੱਛੋਂ ਉਹ ਅਕਾਲੀ ਦਲ ਵੱਲੋਂ ਪਟਿਆਲਾ ਵਿਚ ਰੱਖੀ ਰੈਲੀ ਵਿਚ ਸ਼ਾਮਲ ਹੋਣ ਵੀ ਨਹੀਂ ਗਏ ਸਨ। ਪਰ ਹੁਣ ਇਸ ਰੈਲੀ ਦੇ ਤਿੰਨ ਦਿਨ ਬਾਅਦ ਕਾਂਗਰਸ ਦੇ ਸਮਾਗਮ ਵਿਚ ਸ਼ਾਮਲ ਹੋ ਕੇ ਇਸ ਬਜ਼ੁਰਗ ਆਗੂ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਹਾਲਾਂਕਿ ਢੀਂਡਸਾ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਨੇ ਉਨ੍ਹਾਂ ਨੂੰ ਸੱਦਾ ਦਿੱਤਾ ਸੀ ਤੇ ਉਹ ਹਾਜ਼ਰ ਹੋ ਗਏ। ਹੁਣ ਸਵਾਲ ਇਹ ਹੈ ਕਿ ਅਕਾਲੀ ਦਲ ਦੇ ਸੀਨੀਅਰ ਆਗੂਆਂ ਸਮੇਤ ਢੀਂਡਸਾ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੇ ਪਟਿਆਲਾ ਰੈਲੀ ਵਿਚ ਸ਼ਾਮਲ ਹੋਣ ਲਈ ਇਸ ਟਕਸਾਲੀ ਆਗੂ ਨੇ ਤਰਲੇ ਕੱਢੇ ਸਨ ਪਰ ਉਨ੍ਹਾਂ ਇਹ ਕਹਿ ਕੇ ਜਵਾਬ ਦੇ ਦਿੱਤਾ ਸੀ ਕਿ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ। ਸੁਖਦੇਵ ਸਿੰਘ ਢੀਂਡਸਾ ਨੇ ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਾਣਾ ਗੁਰਮੀਤ ਸੋਢੀ, ਨਵਜੋਤ ਸਿੰਘ ਸਿੱਧੂ, ਪ੍ਰਗਟ ਸਿੰਘ ਨਾਲ ਸਟੇਜ ਸਾਂਝੀ ਕੀਤੀ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿੱਚ ਖਿਡਾਰੀਆਂ ਨੂੰ ਸਨਮਾਨ ਕਰਨ ਲਈ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ ਹੈ। ਇਸ ਸਮਾਗਮ ਵਿੱਚ ਪੰਜਾਬ ਸਰਕਾਰ ਨੇ ਖਿਡਾਰੀਆਂ ਨੂੰ ਇਨਾਮੀ ਰਾਸ਼ੀ ਦੇ ਕੇ ਸਨਮਾਨ ਕੀਤਾ। ਏਸ਼ੀਆ ਖੇਡਾਂ ਵਿੱਚ ਜੇਤੂ ਖਿਡਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ 1-1 ਕਰੋੜ ਦਾ ਇਨਾਮ ਦਿੱਤਾ ਗਿਆ। ਰਾਸ਼ਟਰਮੰਡਲ ਖੇਡਾਂ ਵਿੱਚ ਜੇਤੂ ਖਿਡਾਰੀਆਂ ਨੂੰ 75 ਲੱਖ ਰੁਪਏ ਦਾ ਇਨਾਮ ਦਿੱਤਾ ਗਿਆ। ਇਸ ਸਮਾਗਮ ਦੌਰਾਨ ਕੁੱਲ 23 ਖਿਡਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ 155 ਕਰੋੜ ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ।

SHOW MORE