HOME » Top Videos » Punjab
Share whatsapp

ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਡੀ.ਐੱਸ.ਪੀ. ਅਤੁਲ ਸੋਨੀ ਸਸਪੈਂਡ

Punjab | 09:09 PM IST Feb 04, 2020

ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਡੀ.ਐੱਸ.ਪੀ. ਅਤੁਲ ਸੋਨੀ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅਤੁਲ ਸੋਨੀ ਖਿਲਾਫ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਗਏ ਹਨ।

ਅਤੁਲ ਸੋਨੀ ਵਲੋਂ ਪਤਨੀ 'ਤੇ ਗੋਲੀ ਚਲਾਉਣ ਨੂੰ ਪੁਲਿਸ ਵਿਭਾਗ ਨੇ ਅਪਰਾਧਿਕ ਕਿਸਮ ਦਾ ਰਵੱਈਆ ਦੱਸਿਆ ਸੀ ਅਤੇ ਨਾਲ ਹੀ ਸਰਕਾਰ ਨੂੰ ਅਤੁਲ ਸੋਨੀ ਨੂੰ ਸਸਪੈਂਡ ਕਰਨ ਦੀ ਸਿਫਾਰਸ਼ ਵੀ ਕੀਤੀ ਸੀ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਪਤਨੀ ਨਾਲ ਝਗੜਾ ਹੋਣ ਤੋਂ ਬਾਅਦ ਅਤੁਲ ਸੋਨੀ ਨੇ ਉਸ 'ਤੇ ਗੋਲੀ ਚਲਾ ਦਿੱਤੀ ਸੀ, ਹਾਲਾਂਕਿ ਇਸ ਘਟਨਾ ਦੌਰਾਨ ਉਸ ਦੀ ਪਤਨੀ ਦਾ ਬਚਾਅ ਹੋ ਗਿਆ ਸੀ, ਜਿਸ ਤੋਂ ਬਾਅਦ ਅਤੁਲ ਸੋਨੀ ਫਰਾਰ ਸੀ। ਸੋਨੀ ਨੇ ਅਦਾਲਤ 'ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਵੀ ਪਾਈ ਸੀ, ਜੋ ਕਿ ਅਦਾਲਤ ਵਲੋਂ ਖਾਰਜ ਕਰ ਦਿੱਤੀ ਗਈ ਹੈ।

SHOW MORE