HOME » Top Videos » Punjab
Share whatsapp

ਸਾਬਕਾ ਮੰਤਰੀ ਅਰੋੜਾ ਤੋਂ 3 ਘੰਟੇ ਤੱਕ ਪੁੱਛਗਿਛ, ਕਿਹਾ- ਜਾਂਚ 'ਚ ਪੂਰਾ ਸਹਿਯੋਗ ਕਰਾਂਗਾ

Punjab | 02:42 PM IST Sep 21, 2022

ਚੰਡੀਗੜ੍ਹ- ਅੱਜ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਤੋਂ  ਪੁੱਛਗਿੱਛ ਕੀਤੀ ਗਈ। ਇਸ ਮੌਕੇ ਸੁੰਦਰ ਸ਼ਾਮ ਅਰੋੜਾ ਨੇ ਨਿਊਜ਼ 18 ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਿਜੀਲੈਂਸ ਦੇ ਅਧਿਕਾਰੀਆਂ ਨੇ ਉਨ੍ਹਾਂ ਕੋਲੋਂ ਉਨ੍ਹਾਂ ਦੀ ਚੱਲ-ਅਚੱਲ ਜਾਇਦਾਦ ਬਾਰੇ ਸਵਾਲ ਕੀਤੇ ਹੈ। ਉਨ੍ਹਾਂ ਵਿਜੀਲੈਂਸ ਨੂੰ ਦੱਸਿਆ ਕਿ ਉਹ ਤਿੰਨ ਵਾਰੀ ਚੋਣ ਲੜੇ ਹਨ। ਉਨ੍ਹਾਂ ਨੇ ਆਪਣੀ ਸਾਰੀ ਜਾਇਦਾਦ ਦੀ ਜਾਣਕਾਰੀ ਚੋਣ ਕਮਿਸ਼ਨ ਕੋਲ ਹਲਫਨਾਮੇ ਰਾਹੀਂ ਦਿੱਤੀ ਹੋਈ ਹੈ। ਇਸ ਮੌਕੇ ਉਹ ਆਪਣੇ ਨਾਲ ਵਕੀਲ ਅਤੇ ਸਾਰੇ ਦਸਤਾਵੇਜ ਵੀ ਲੈ ਕੇ ਆਏ ਸਨ। ਉਨ੍ਹਾਂ ਕਿਹਾ ਮੈਂ ਕਿਸੇ ਵੀ ਤਰ੍ਹਾ ਦੀ ਗੜਬੜੀ ਨਹੀ ਕੀਤੀ ਗਈ। ਉਨ੍ਹਾਂ ਕਿਹਾ ਕਿ ਮੈਂ ਵਿਜੀਲੈਂਸ ਬਿਊਰੋ ਨੂੰ ਕਿਹਾ ਉਹ ਜਾਂਚ ਵਿੱਚ ਅੱਗੇ ਵੀ ਸਹਿਯੋਗ ਕਰਨਗੇ।

ਦੱਸ ਦਈਏ ਕਿ ਸ਼ਾਮ ਸੁੰਦਰ ਅਰੋੜਾ ਕਾਂਗਰਸ ਸਰਕਾਰ ਵਿੱਚ ਉਦਯੋਗ ਮੰਤਰੀ ਸਨ ਅਤੇ ਉਹ ਹੁਣ ਭਾਜਪਾ  ਵਿੱਚ ਸ਼ਾਮਿਲ ਹੋ ਗਏ ਹਨ।

SHOW MORE