HOME » Videos » Punjab
Share whatsapp

ਆਰਥਿਕ ਤੰਗੀ ਤੋਂ ਪਰੇਸ਼ਾਨ ਕਿਸਾਨ ਨੇ ਆਪਣੇ ਦੋ ਬੱਚਿਆਂ ਤੇ ਪਤਨੀ ਦਾ ਕੀਤਾ ਕਤਲ..

Punjab | 12:43 PM IST Jan 11, 2019

ਫ਼ਿਰੋਜ਼ਪੁਰ ਤੋਂ ਸਾਹਮਣੇ ਆਇਆ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਆਸਲ ਵਿੱਚ ਆਰਥਿਕ ਤੰਗੀ ਤੋਂ ਪਰੇਸ਼ਾਨ ਕਿਸਾਨ ਨੇ ਪਤਨੀ ਸਣੇ ਦੋਵੇਂ ਬੱਚਿਆਂ ਨੂੰ ਮੌਤ ਦੇ ਘਾਟ ਉਤਾਰ ਕੇ ਖੁਦ ਫ਼ਰਾਰ ਹੋ ਗਿਆ ਹੈ। ਪੁਲਿਸ ਇਸ ਸਾਰੇ ਮਾਮਲੇ ਦੀ ਤਫਤੀਸ਼ ਕਰ ਰਹੀ ਹੈ।

ਜਾਣਕਾਰੀ ਮੁਤਾਬਕ ਪਿੰਡ ਆਸਲ ਵਿੱਚ ਆਰਥਿਕ ਤੰਗੀ ਦੇ ਚੱਲਦੇ ਪਰੇਸ਼ਾਨ ਨੌਜਵਾਨ ਕਿਸਾਨ ਪਰਜੀਤ ਸਿੰਘ ਨੇ ਆਪਣੀ ਪਤਨੀ ਅਤੇ 2 ਬੱਚਿਆਂ ਦੀ ਤੇਜਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ। ਇਸ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਖੁਦ ਫਰਾਰ ਹੋ ਗਿਆ। ਮ੍ਰਿਤਕ ਬੱਚਿਆਂ ਵਿੱਚ 9 ਸਾਲ ਦਾ ਲੜਕਾ ਤੇ 11 ਸਾਲ ਕੁੜੀ ਹੈ।

SHOW MORE