HOME » Top Videos » Punjab
Share whatsapp

Faridkot- ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਦੇ ਦੋਸ਼ 'ਚ ਤਿੰਨ ਮੁਲਜ਼ਮ ਗ੍ਰਿਫ਼ਤਾਰ

Punjab | 01:53 PM IST Nov 11, 2022

ਚੰਡੀਗੜ੍ਹ- ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਦੇ ਦੋਸ਼ 'ਚ ਤਿੰਨ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫਤਾਰੀ ਦਿੱਲੀ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਨੇ ਕੀਤੀ ਹੈ। ਕੋਟਕਪੂਰਾ 'ਚ ਡੇਰਾ ਸਮਰਥਕ ਦੇ ਕਤਲ ਦੇ 6 ਦੋਸ਼ੀਆਂ 'ਚੋਂ 3 ਨੂੰ ਫੜ ਲਿਆ ਗਿਆ ਹੈ। ਸੂਤਰਾਂ ਮੁਤਾਬਕ ਦਿੱਲੀ ਦੇ ਸਪੈਸ਼ਲ ਸੈੱਲ ਨੇ ਮੁਲਜ਼ਮਾਂ ਨੂੰ ਪੰਜਾਬ ਤੋਂ ਕਾਬੂ ਕੀਤਾ ਹੈ। ਸਪੈਸ਼ਲ ਸੈੱਲ ਨੇ 6 ਮੁਲਜ਼ਮਾਂ ਦੀ ਪਛਾਣ ਕੀਤੀ ਸੀ। ਇਨ੍ਹਾਂ 'ਚੋਂ 2 ਨੌਜਵਾਨ ਪੰਜਾਬ ਦੇ ਹਨ, ਜਦਕਿ 4 ਹਰਿਆਣਾ ਦੇ ਦੱਸੇ ਜਾ ਰਹੇ ਹਨ। ਹਾਲਾਂਕਿ ਅਜੇ ਤੱਕ ਕਿਸੇ ਅਧਿਕਾਰੀ ਨੇ ਪੁਸ਼ਟੀ ਨਹੀਂ ਕੀਤੀ ਹੈ।

ਜਾਣਕਾਰੀ ਅਨੁਸਾਰ ਤਿੰਨਾਂ ਸ਼ੂਟਰਾਂ ਦੀ ਪਛਾਣ ਜੀਤੂ, ਮਨੀਸ਼ ਅਤੇ ਮੋਹਿਤ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨੋਂ ਸ਼ੂਟਰ ਹਰਿਆਣਾ ਦੇ ਰਹਿਣ ਵਾਲੇ ਹਨ।ਕੋਟਕਪੂਰਾ 'ਚ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਾਮਲੇ 'ਚ ਪੁਲਿਸ ਨੇ ਫਰੀਦਕੋਟ ਸ਼ਹਿਰ 'ਚ ਸ਼ੱਕੀ ਨੌਜਵਾਨਾਂ ਦੇ ਘਰਾਂ 'ਚ ਛਾਪੇਮਾਰੀ ਕੀਤੀ। ਸਾਦਿਕ ਰੋਡ 'ਤੇ ਰਹਿਣ ਵਾਲੇ ਭੁਪਿੰਦਰ ਸਿੰਘ ਗੋਲਡੀ ਅਤੇ ਮਨਪ੍ਰੀਤ ਸਿੰਘ ਮਨੀ ਦੇ ਘਰਾਂ 'ਤੇ ਛਾਪੇਮਾਰੀ ਕੀਤੀ ਗਈ ਹੈ।

ਸੂਤਰਾਂ ਦੀ ਮੰਨੀਏ ਤਾਂ ਦਿੱਲੀ ਪੁਲਿਸ ਵੱਲੋਂ ਫੜੇ ਗਏ ਇਨ੍ਹਾਂ ਤਿੰਨਾਂ ਸ਼ੂਟਰਾਂ ਦੇ ਸਬੰਧ ਪਾਕਿਸਤਾਨ ਵਿੱਚ ਬੈਠੇ ਖਾਲਿਸਤਾਨੀ ਅੱਤਵਾਦੀ ਰਿੰਦਾ ਨਾਲ ਹਨ। ਇਸ ਤੋਂ ਪਹਿਲਾਂ ਵੀ ਸੁਧੀਰ ਸੂਰੀ ਕਤਲ ਕੇਸ 'ਚ ਖਾਲਿਸਤਾਨੀ ਕੋਣ ਸਾਹਮਣੇ ਆਇਆ ਸੀ। ਦੱਸ ਦੇਈਏ ਕਿ ਲਾਰੈਂਸ ਬਿਸ਼ਨੋਈ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਨੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਵੀਰਵਾਰ ਨੂੰ ਡੇਰਾ ਪ੍ਰੇਮੀ ਪ੍ਰਦੀਪ, ਜੋ ਕਿ 2015 ਦੀ ਬੇਅਦਬੀ ਕਾਂਡ ਦੇ ਦੋਸ਼ੀ ਸੀ, ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ।

SHOW MORE