HOME » Videos » Punjab
Share whatsapp

ਦੋ ਕਰਜ਼ਈ ਕਿਸਾਨਾਂ ਵੱਲੋਂ ਖੁਦਕੁਸ਼ੀ, ਕਿਸਾਨ ਯੂਨੀਅਨ ਦਾ ਆਗੂ ਸੀ ਮਨਜੀਤ ਸਿੰਘ

Punjab | 02:17 PM IST Feb 09, 2019

ਪੰਜਾਬ ਸਰਕਾਰ ਵੱਲੋਂ ਭਾਵੇਂ ਕਰਜ਼ਾ ਮੁਆਫ਼ੀ ਸਕੀਮ ਚਲਾਈ ਗਈ ਹੈ ਪਰ ਇਸ ਦੇ ਬਾਵਜੂਦ ਕਿਸਾਨ ਖੁਦਕੁਸ਼ੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਬਠਿੰਡਾ ਜ਼ਿਲ੍ਹੇ ਦੇ ਪਿੰਡ ਭੁੱਚੋ ਖੁਰਦ ਦੀ ਹੈ ਜਿੱਥੇ ਮਨਜੀਤ ਸਿੰਘ ਨਾਮਕ ਕਿਸਾਨ ਨੇ ਖੁਦਕੁਸ਼ੀ ਕਰ ਲਈ। ਮਨਜੀਤ ਸਿੰਘ ਕਿਸਾਨ ਯੂਨੀਅਨ ਦਾ ਆਗੂ ਸੀ ਤੇ ਪਿਛਲੀ ਦਿਨੀਂ ਉਸ ਦਾ ਇਕ ਆੜ੍ਹਤੀਏ ਨਾਲ ਝਗੜਾ ਹੋ ਗਿਆ ਸੀ। ਜਿਸ ਕਾਰਨ ਉਹ ਕਾਫੀ ਪਰੇਸ਼ਾਨ ਰਹਿੰਦਾ ਸੀ।

ਇਸੇ ਤਰ੍ਹਾਂ ਪਿੰਡ ਫਰੀਦਕੋਟ ਦੇ ਪਿੰਡ ਵਾਂਦਰ ਜਟਾਣਾ ਦੇ ਕਿਸਾਨ ਸੁਖਦੇਵ ਸਿੰਘ ਨੇ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ। ਕਿਸਾਨ ਦੀ ਉਮਰ 55 ਸਾਲ ਸੀ। ਜਾਣਕਾਰੀ ਮੁਤਾਬਕ ਸੁਖਦੇਵ ਸਿੰਘ ’ਤੇ ਕਰੀਬ 7 ਲੱਖ ਦੇ ਕਰਜ਼ੇ ਦਾ ਭਾਰ ਸੀ। ਉਹ ਮਹਿਜ਼ 2 ਏਕੜ ਜ਼ਮੀਨ ਦੇ ਮਾਲਕ ਸੀ। ਕਰਜ਼ੇ ਦੇ ਸਤਾਏ ਸੁਖਦੇਵ ਸਿੰਘ ਨੇ ਆਪਣੇ ਆਪ ਨੂੰ ਅੱਗ ਲਾ ਲਈ। ਦੱਸਿਆ ਜਾਂਦਾ ਹੈ ਕਿ ਕਿਸਾਨ ਦਾ ਮੁੰਡਾ ਵਿਦੇਸ਼ ਗਿਆ ਹੋਇਆ ਸੀ ਜੋ ਹਾਲੇ ਤੱਕ ਉੱਥੇ ਸੈੱਟ ਨਹੀਂ ਹੋ ਪਾਇਆ ਸੀ। ਕਿਸਾਨ ਸੁਖਦੇਵ ਸਿੰਘ ਆਪਣੇ ਪੁੱਤਰ ਕਰਕੇ ਵੀ ਪ੍ਰੇਸ਼ਾਨ ਰਹਿੰਦੇ ਸੀ।

ਭਾਰਤੀ ਕਿਸਾਨ ਏਕਤਾ ਉਗਰਾਹਾਂ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਸਾਡੇ ਆਗੂ ਮਨਜੀਤ ਸਿੰਘ ਨੇ ਭੁੱਚੋ ਖੁਰਦ ਦੇ ਇੱਕ ਆੜ੍ਹਤੀਏ ਨਾਲ ਲੈਣ ਦੇਣ ਦੇ ਮਾਮਲੇ ਵਿੱਚ ਲੜਾਈ ਝਗੜੇ ਦੇ ਚੱਲਦਿਆਂ ਜ਼ਹਿਰੀਲੀ ਦਵਾਈ ਪੀ ਲਈ ਸੀ ਜਿਸ ਤੋਂ ਬਾਅਦ ਉਸ ਨੂੰ ਬਠਿੰਡਾ ਵਿਖੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਸੀ। ਇਸ ਕਿਸਾਨ ਦੇ ਸਿਰ ਸੱਤ ਤੋਂ ਅੱਠ ਲੱਖ ਰੁਪਿਆ ਆੜ੍ਹਤੀਏ ਦਾ ਕਰਜ਼ਾ ਸੀ, ਜਿਸ ਦੇ ਚੱਲਦੇ ਉਸ ਨੇ ਇਹ ਕਦਮ ਚੁੱਕਿਆ। ਸਾਡੀ ਮੰਗ ਹੈ ਕਿ ਪੰਜਾਬ ਸਰਕਾਰ ਉਸ ਦੇ ਪਰਿਵਾਰ ਨੂੰ ਦਸ ਲੱਖ ਰੁਪਏ ਮੁਆਵਜ਼ਾ ਅਤੇ ਉਸ ਦੇ ਲੜਕੇ ਨੂੰ ਸਰਕਾਰੀ ਨੌਕਰੀ ਦੇਵੇ। ਦੂਜੇ ਪਾਸੇ ਜਾਂਚ ਕਰ ਰਹੀ ਪੁਲਿਸ ਨੇ ਕਿਹਾ ਕਿ ਪੀੜਤ ਪਰਿਵਾਰ ਮੈਂਬਰਾਂ ਦੇ ਬਿਆਨ ਦੇ ਆਧਾਰ ਉੱਤੇ 174 ਦੀ ਕਾਰਵਾਈ ਕਰ ਰਹੇ ਹਾਂ।

 

SHOW MORE