HOME » Videos » Punjab
Share whatsapp

15 ਲੱਖ ਦੇ ਕਰਜ਼ੇ ਤੋਂ ਤੰਗ ਕਿਸਾਨ ਨੇ ਲਿਆ ਫਾਹਾ

Punjab | 01:36 PM IST Apr 14, 2018

ਫਿਰੋਜ਼ਪੁਰ: ਪੰਜਾਬ ਸਰਕਾਰ ਛੋਟੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੇ ਲਈ ਜਿੱਥੇ ਕਰਜ਼ਾ ਮੁਆਫ਼ੀ ਦੇ ਚੈੱਕ ਵੰਡ ਰਹੀ ਹੈ ਉੱਥੇ ਹੀ ਲਗਾਤਾਰ ਪੰਜਾਬ ਵਿੱਚ ਕਿਸਾਨਾਂ ਦੀ ਖ਼ੁਦਕੁਸ਼ੀ ਦਾ ਸਿਲਸਿਲਾ ਵੀ ਵੱਧ ਰਿਹਾ ਹੈ। ਆਏ ਦਿਨ ਪੰਜਾਬ ਵਿੱਚ ਕੋਈ ਨਾ ਕੋਈ ਕਿਸਾਨ ਖ਼ੁਦਕੁਸ਼ੀ ਦੀ ਰਾਹ ਚੁਣ ਰਿਹਾ ਹੈ। ਤਾਜ਼ਾ ਮਾਮਲਾ ਫਿਰੋਜ਼ਪੁਰ ਦੇ ਤਲਵੰਡੀ ਸਾਬੋ ਦੇ ਪਿੰਡ ਸੁਲਹਾਣੀ ਦਾ ਹੈ ਜਿੱਥੇ ਕਿਸਾਨ ਸੁਖਦੇਵ ਸਿੰਘ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।

ਜਾਣਕਾਰੀ ਮੁਤਾਬਿਕ ਮ੍ਰਿਤਕ ਸੁਖਦੇਵ ਦੇ ਸਿਰ 15 ਲੱਖ ਦਾ ਕਰਜ਼ਾ ਸੀ। ਤੇ ਉਸ ਕਰਜ਼ੇ ਨੂੰ ਨਾ ਉਤਾਰ ਸਕਣ ਕਰਕੇ ਉਸਨੇ ਖ਼ੁਦਕੁਸ਼ੀ ਕਰ ਲਈ ਜਿਸ ਤੋਂ ਬਾਅਦ ਉਸਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਸੁਖਦੇਵ ਦੇ ਰਿਸ਼ਤੇਦਾਰਾਂ ਦੇ ਦੱਸਿਆ ਕਿ ਸੁਖਦੇਵ ਨੇ ਕੁੱਝ ਦਿਨ ਪਹਿਲਾਂ ਹੀ ਆਪਣੀ  ਇੱਕ ਏਕੜ ਜ਼ਮੀਨ ਵੇਚੀ ਸੀ ਪਰ ਫਿਰ ਵੀ ਉਸਦਾ ਕਰਜ਼ਾ ਨਹੀਂ ਉਤਰਿਆ ਸੀ ਜਿਸ ਕਰਕੇ ਉਹ ਪ੍ਰੇਸ਼ਾਨ ਰਹਿੰਦਾ ਸੀ। ਉਹਨਾਂ ਨੇ ਪੰਜਾਬ ਸਰਕਾਰ ਤੋਂ ਮ੍ਰਿਤਕ ਸੁਖਦੇਵ ਦੇ ਪਰਿਵਾਰ ਦੀ ਆਰਥਿਕ ਸਹਾਇਤਾ ਕਰਨ ਦੀ ਮੰਗ ਕੀਤੀ ਹੈ।

ਮੌਕੇ 'ਤੇ ਪਹੁੰਚੇ ਜਾਂਚ ਅਧਿਕਾਰੀ ਲਖਵੀਰ ਸਿੰਘ ਨੇ ਦੱਸਿਆ ਕਿ ਉਹਨਾਂ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਜਿਸ 'ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

SHOW MORE