HOME » Top Videos » Punjab
Share whatsapp

ਨਹੀਂ ਰੁਕਿਆ ਖੁਦਕੁਸ਼ੀਆਂ ਦਾ ਸਿਲਸਿਲਾ, ਕਰਜ਼ੇ ਨੇ ਲਈ ਇਕ ਹੋਰ ਕਿਸਾਨ ਦੀ ਜਾਨ

Punjab | 05:42 PM IST Aug 25, 2019

ਬੇਸ਼ੱਕ ਪੰਜਾਬ ਸਰਕਾਰ ਵੱਲੋਂ ਕਿਸਾਨ ਹਿਤੈਸ਼ੀ ਹੋਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਘਟਨਾ ਸਾਹਮਣੇ ਆਈ ਹੈ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਲਾਲਾ ਦੀ, ਜਿੱਥੇ 42 ਸਾਲਾ ਕਿਸਾਨ ਵੱਲੋਂ ਕਰਜ਼ੇ ਦੇ ਬੋਝ ਕਾਰਨ ਖ਼ੁਦਕੁਸ਼ੀ ਕਰ ਲਈ ਗਈ।

ਪਰਿਵਾਰਕ ਮੈਂਬਰਾਂ ਮੁਤਾਬਿਕ ਕਿਸਾਨ ਸਿਰ ਬੈਂਕ ਤੇ ਲਿਮਟ ਦਾ 10 ਲੱਖ ਰੁਪਏ ਦਾ ਕਰਜ਼ਾ ਸੀ ਤੇ ਉਹ ਇੰਨਾ ਕਰਜ਼ਾ ਚੁਕਾਉਣ ਦੇ ਸਮਰੱਥ ਨਹੀਂ ਸੀ। ਕਰਜ਼ੇ ਦੇ ਬੋਝ ਕਾਰਨ ਕਿਸਾਨ ਡਿਪਰੈਸ਼ਨ ਦਾ ਸ਼ਿਕਾਰ ਹੋ ਚੁੱਕਿਆ ਸੀ, ਜਿਸ ਦੀ ਦਵਾਈ ਵੀ ਚੱਲ ਰਹੀ ਸੀ। ਉਥੇ ਹੀ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਿੰਡ ਵਿਚ ਖ਼ੁਦਕੁਸ਼ੀ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਪਿਛਲੇ ਦੋ ਸਾਲਾਂ ਵਿਚ 18 ਤੋਂ 20 ਕਿਸਾਨ ਕਰਜ਼ੇ ਦੀ ਭੇਟ ਚੜ੍ਹ ਚੁੱਕੇ ਹਨ।

SHOW MORE