Ferozepur: ਮੁਠਭੇੜ ਤੋਂ ਬਾਅਦ ਗੈਂਗਸਟਰ ਗੁਰਪਿਆਰ ਸਿੰਘ ਕਾਬੂ
Punjab | 03:58 PM IST Jan 13, 2023
ਫਿਰੋਜ਼ਪੁਰ ਦੇ ਤਲਵੰਡੀ 'ਚ ਸ਼ੁੱਕਰਵਾਰ ਨੂੰ ਗੈਂਗਸਟਰਾਂ ਅਤੇ ਪੁਲਸ ਵਿਚਾਲੇ ਮੁਕਾਬਲਾ ਹੋਇਆ। ਮੁਕਾਬਲੇ 'ਚ ਗੈਂਗਸਟਰ ਗੁਰਪਿਆਰ ਸਿੰਘ ਪੁਲਿਸ ਦੀ ਗੋਲੀ ਨਾਲ ਜ਼ਖਮੀ ਹੋ ਗਿਆ। ਮੁਲਜ਼ਮ ਨੇ ਪੁਲਿਸ 'ਤੇ ਫਾਇਰਿੰਗ ਕੀਤੀ, ਜਿਸ ਦੇ ਜਵਾਬ 'ਚ ਪੁਲਿਸ ਨੇ ਵੀ ਫਾਇਰਿੰਗ ਕੀਤੀ। ਮੁਲਜ਼ਮ ਦੀਆਂ ਦੋਵੇਂ ਲੱਤਾਂ ’ਤੇ ਗੋਲੀਆਂ ਲੱਗੀਆਂ ਸਨ। ਉਸ ਨੂੰ ਜ਼ੀਰਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੁਰਪਿਆਰ ਸਿੰਘ ਕਿਸੇ ਵੱਡੀ ਵਾਰਦਾਤ ਲਈ ਰੇਕੀ ਕਰ ਰਿਹਾ ਹੈ। ਪੰਜਾਬ ਪੁਲੀਸ ਦੀ ਟੀਮ ਨੇ ਤਲਵੰਡੀ ਵਿਖੇ ਨਾਕਾ ਲਾਇਆ ਹੋਇਆ ਸੀ। ਇਸੇ ਦੌਰਾਨ ਜਦੋਂ ਗੈਂਗਸਟਰ ਗੁਰਪਿਆਰ ਸਿੰਘ ਉਥੋਂ ਲੰਘਣ ਲੱਗਾ ਤਾਂ ਪੁਲੀਸ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਮੁਲਜ਼ਮ ਨੇ ਭੱਜਣ ਲਈ ਪੁਲੀਸ ਮੁਲਾਜ਼ਮਾਂ ’ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ। ਦੋਵਾਂ ਪਾਸਿਆਂ ਤੋਂ ਕੁਝ ਦੇਰ ਤੱਕ ਚੱਲੇ ਮੁਕਾਬਲੇ ਦੌਰਾਨ ਗੁਰਪਿਆਰ ਸਿੰਘ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਅਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ।
SHOW MORE