HOME » Top Videos » Punjab
Share whatsapp

ਡੀਸੀ ਨਾਲ ਬਦਸਲੂਕੀ ਦੇ ਦੋਸ਼ ਵਿਚ ਬੈਂਸ ਖਿਲਾਫ ਕੇਸ ਦਰਜ

Punjab | 11:47 AM IST Sep 08, 2019

ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਬੈਂਸ ਨੇ ਗੁਰਦਾਸਪੁਰ ਦੇ ਡੀਸੀ ਨਾਲ ਬਦਸਲੂਕੀ ਕੀਤੀ ਸੀ। ਡੀਸੀ ਨਾਲ ਉਲਝਣ ਪਿੱਛੋਂ ਇਹ ਮਾਮਲਾ ਕਾਫੀ ਭਖ ਗਿਆ ਸੀ। ਗੁਰਦਾਸਪੁਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਬੈਂਸ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ  ਤੇ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਸੀ।

ਨਾਲ ਹੀ ਚਿਤਾਵਨੀ ਦਿੱਤੀ ਸੀ ਕਿ ਜੇਕਰ ਬੈਂਸ ਖ਼ਿਲਾਫ਼ ਕਾਰਵਾਈ ਨਾ ਹੋਈ ਤਾਂ 9 ਸਤੰਬਰ ਨੂੰ ਕੰਮ ਛੱਡ ਕੇ ਜਿਲ੍ਹੇ ਦੇ ਸਾਰੇ ਅਧਿਕਾਰੀ ਸੜਕਾਂ ਉਤੇ ਉੱਤਰਨਗੇ। ਉੱਧਰ ਇਸ ਮੁੱਦੇ ਉੱਤੇ ਖ਼ੁਦ ਸਿਮਰਜੀਤ ਬੈਂਸ ਨੇ  ਕਿਹਾ ਕਿ ਉਨ੍ਹਾਂ ਕੁਝ ਗਲਤ ਨਹੀਂ ਕੀਤਾ ਤੇ ਬਤੌਰ ਲੋਕਾਂ ਦਾ ਨੁਮਾਇੰਦਾ ਹੁੰਦੇ ਹੋਏ ਪੀੜਤ ਪਰਿਵਾਰਾਂ ਦਾ ਮੁੱਦਾ ਚੁੱਕਿਆ ਸੀ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਰਕਾਰ ਦੇ ਇਸ਼ਾਰੇ ਉਤੇ ਕੀਤਾ ਗਿਆ ਹੈ।

ਦੱਸ ਦਈਏ ਕਿ 6 ਨਵੰਬਰ ਨੂੰ ਸਿਮਰਜੀਤ ਸਿੰਘ ਬੈਂਸ ਗੁਰਦਾਸਪੁਰ ਦੇ ਬਟਾਲਾ ਵਿਚ ਪਟਾਕਾ ਫੈਕਟਰੀ ਵਿਚ ਧਮਾਕੇ ਵਿਚ ਜ਼ਖਮੀ ਹੋਏ ਲੋਕਾਂ ਦਾ ਹਾਲ ਪੁੱਛਣ ਗਏ ਸਨ। ਇਸ ਸਮੇਂ ਇਕ ਪਰਿਵਾਰ ਨੇ ਦੋਸ਼ ਲਾਇਆ ਸੀ ਕਿ ਧਮਾਕੇ ਵਿਚ ਉਨ੍ਹਾਂ ਨੇ ਜੀਅ ਦੀ ਮੌਤ ਹੋ ਗਈ ਹੈ ਤੇ ਲਾਸ਼ ਦੀ ਪਛਾਣ ਨਹੀਂ ਹੋ ਰਹੀ। ਪ੍ਰਸ਼ਾਸਨਿਕ ਅਧਿਕਾਰੀ ਉਨ੍ਹਾਂ ਦੀ ਮਦਦ ਨਹੀਂ ਕਰ ਰਹੇ। ਇਸ ਪਿੱਛੋਂ ਬੈਂਸ ਡੀਸੀ ਦਫਤਰ ਗਏ ਤੇ ਉਲਝ ਪਏ।

SHOW MORE