HOME » Top Videos » Punjab
Share whatsapp

VIDEO-ਨਗਰ ਕੀਰਤਨ ਦੌਰਾਨ ਫਾਇਰਿੰਗ, ਪੁਲਿਸ ਨੇ ਦੋ ਨੂੰ ਕੀਤਾ ਗ੍ਰਿਫਤਾਰ

Punjab | 02:49 PM IST Nov 11, 2019

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੰਡੀ ਗੋਬਿੰਦਗੜ੍ਹ ਵਿਚ ਸਥਿਤ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੋਂ ਐਤਵਾਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦਾ ਵੱਖ-ਵੱਖ ਥਾਵਾਂ 'ਤੇ ਸਵਾਗਤ ਕੀਤਾ ਗਿਆ।

ਇਹ ਨਗਰ ਕੀਰਤਨ ਜਦੋਂ ਮੁਹੱਲਾ ਸੰਗਤਪੁਰਾ ਵਿਖੇ ਪਹੁੰਚਿਆ ਤਾਂ ਨਗਰ ਕੀਰਤਨ ਦੌਰਾਨ ਇਕ ਨੌਜਵਾਨ ਨੇ ਆਪਣੇ ਪਿਤਾ ਦੇ ਲਾਇਸੈਂਸ 12 ਬੋਰ ਰਾਈਫਲ ਨਾਲ ਹਵਾਈ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ। ਗੋਬਿੰਦਗੜ੍ਹ ਪੁਲਿਸ ਨੇ ਜਤਿੰਦਰ ਸਿੰਘ ਅਤੇ ਉਸ ਦੇ ਪਿਤਾ ਨਸੀਬ ਸਿੰਘ ਵਿਰੁੱਧ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ।

SHOW MORE