HOME » Videos » Punjab
Share whatsapp

ਚੰਡੀਗੜ੍ਹ ਦੇ ਡੱਡੂਮਾਜਰਾ 'ਚ ਅਣਪਛਾਤੇ ਨੌਜਵਾਨਾਂ ਵਲੋਂ ਤਾਬੜਤੋੜ ਫਾਇਰਿੰਗ, 2 ਨੌਜਵਾਨਾਂ ਨਾਲ ਮਾਰਕੁੱਟ-ਇਲਾਕੇ 'ਚ ਫੈਲੀ ਦਹਿਸ਼ਤ

Punjab | 11:17 AM IST Feb 11, 2019

ਡੱਡੂਮਾਜਰਾ ਦੇ ਮੁੱਖ ਗੇਟ ਦੇ ਕੋਲ ਮੌਜੂਦ ਸ਼ਰਾਬ ਦੇ ਠੇਕੇ ਦੇ ਬਾਹਰ ਐਤਵਾਰ ਦੇਰ ਸ਼ਾਮ ਇਕ ਬਲੈਰੋ ਗੱਡੀ ਸਮੇਤ 2 ਕਾਰਾਂ ਵਿਚ ਸਵਾਰ ਹੋ ਕੇ ਆਏ ਅਣਪਛਾਤੇ ਬਦਮਾਸ਼ਾਂ ਨੇ ਤਾਬੜਤੋੜ ਫਾਇਰਿੰਗ ਸ਼ੁਰੂ ਕਰ ਦਿੱਤੀ | ਫਾਇਰਿੰਗ ਨਾਲ ਪੂਰੇ ਇਲਾਕੇ ਵਿਚ ਦਹਿਸ਼ਤ ਫੈਲ ਗਈ ਅਤੇ ਘਟਨਾ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ | ਇਸ ਦੌਰਾਨ ਲੋਕਾਂ ਦੀ ਭੀੜ ਇਕੱਠੀ ਹੁੰਦੀ ਦੇਖ ਹਮਲਾਵਰ ਬਲੈਰੋ ਕਾਰ ਮੌਕੇ 'ਤੇ ਛੱਡ ਕੇ ਫਰਾਰ ਹੋ ਗਏ | ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਬਲੈਰੋ ਗੱਡੀ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ |

SHOW MORE