HOME » Top Videos » Punjab
Share whatsapp

Ludhiana ਕੋਰਟ ਕੰਪਲੈਕਸ ਵਿੱਚ ਫਾਇਰਿੰਗ, ਪੁਲਿਸ ਵੱਲੋਂ ਜਾਂਚ ਸ਼ੁਰੂ

Punjab | 01:45 PM IST Feb 07, 2023

ਲੁਧਿਆਣਾ ਕੋਰਟ ਕੰਪਲੈਕਸ 'ਚ ਮੰਗਲਵਾਰ ਨੂੰ ਫਾਇਰਿੰਗ ਹੋਈ ਹੈ। ਇਸ ਦੌਰਾਨ ਤਿੰਨ ਰਾਊਂਡ ਫਾਇਰ ਹੋਏ, ਜਿਸ 'ਚ ਦੋ ਲੋਕ ਜ਼ਖਮੀ ਹੋ ਗਏ।  ਗੋਲੀਬਾਰੀ ਦੀ ਘਟਨਾ ਤੋਂ ਬਾਅਦ ਲੋਕ ਦਹਿਸ਼ਤ ਵਿੱਚ ਹਨ।  ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਜੁਆਇੰਟ ਸੀਪੀ ਸੌਮਿਆ ਮਿਸ਼ਰਾ ਨੇ ਦੱਸਿਆ ਕਿ ਇਹ ਕੋਈ ਗੈਂਗ ਵਾਰ ਨਹੀਂ ਸੀ। ਦੱਸ ਦਈਏ ਕਿ ਇਸ ਫਾਇਰਿੰਗ ਵਿੱਚ ਇੱਕ ਵਿਅਕਤੀ ਦੀ ਬਾਂਹ ਵਿੱਚ ਗੋਲੀ ਲੱਗੀ ਤਾਂ ਦੂਜੇ ਵਿਅਕਤੀ ਦੀ ਪਿੱਠ ਵਿੱਚ ਗੋਲੀ ਲੱਗੀ। ਪੁਲਿਸ ਨੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ। ਆਲੇ-ਦੁਆਲੇ ਦੇ ਲੋਕਾਂ ਨੇ ਦੋਵਾਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਜਾਣਕਾਰੀ ਅਨੁਸਾਰ ਦੋਵੇਂ ਧਿਰਾਂ ਅਦਾਲਤ ਵਿੱਚ ਪੇਸ਼ ਹੋਣ ਲਈ ਆਏ ਸਨ। ਇਹ ਮਾਮਲਾ ਮਾਡਲ ਟਾਊਨ ਥਾਣੇ ਵਿੱਚ ਕੁੱਟਮਾਰ ਨਾਲ ਸਬੰਧਤ ਸੀ। ਇਸ ਵਿੱਚ ਗਵਾਹੀ ਦੇਣ ਆਏ ਨੌਜਵਾਨਾਂ ਨੂੰ ਗਵਾਹੀ ਦੇਣ ਤੋਂ ਰੋਕ ਦਿੱਤਾ ਗਿਆ। ਇਸ ਤੋਂ ਬਾਅਦ ਦੋਵਾਂ ਧਿਰਾਂ ਵਿੱਚ ਲੜਾਈ ਹੋ ਗਈ।ਘਟਨਾ ਤੋਂ ਬਾਅਦ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਕਿਸੇ ਨੂੰ ਵੀ ਉਥੋਂ ਬਾਹਰ ਨਹੀਂ ਆਉਣ ਦਿੱਤਾ ਜਾ ਰਿਹਾ ਹੈ। ਫੋਰੈਂਸਿਕ ਮਾਹਿਰਾਂ ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ ਹੈ। ਉਕਤ ਪੁਲਿਸ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕਰ ਰਹੀ ਹੈ।

SHOW MORE