HOME » Top Videos » Punjab
Share whatsapp

ਗਲੀ ਦੇ ਝਗੜੇ ਨੂੰ ਲੈ ਕੇ ਚਲਾਈਆਂ ਗੋਲੀਆਂ, ਦੋ ਮੌਤਾਂ , ਇਕ ਗੰਭੀਰ

Punjab | 03:41 PM IST Jul 13, 2019

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਜਵਾਹਰੇਵਾਲਾ ਵਿੱਚ ਦੋ ਧਿਰਾਂ ਵਿੱਚ ਤਕਰਾਰ ਹੋਣ ਮਗਰੋਂ ਗੋਲੀ ਚੱਲਣ ਕਾਰਨ ਦੋ ਲੋਕਾਂ ਦੀ ਮੌਤ ਤੇ ਇੱਕ ਔਰਤ ਗੰਭੀਰ ਜ਼ਖ਼ਮੀ ਹੋ ਗਈ। ਮ੍ਰਿਤਕਾਂ ਦੀ ਪਛਾਣ ਕਿਰਨਜੀਤ ਸਿੰਘ ਤੇ ਗੁਰਜੀਤ ਸਿੰਘ ਵਜੋਂ ਹੋਈ ਹੈ।

ਘਟਨਾ ਵਿੱਚ ਗੰਭੀਰ ਜ਼ਖ਼ਮੀ ਹੋਈ ਮਿੰਨੀ ਰਾਣੀ ਨੂੰ ਫ਼ਰੀਦਕੋਟ ਰੈਫਰ ਕੀਤਾ ਗਿਆ ਹੈ। ਪੀੜਤ ਧਿਰ ਨੇ ਦੱਸਿਆ ਕਿ ਦਲਿਤ ਬਸਤੀ ਵਿੱਚ ਸਥਿਤ ਉਨ੍ਹਾਂ ਦੇ ਘਰਾਂ ਕੋਲ ਨਰੇਗਾ ਦਾ ਕੰਮ ਚੱਲਦਾ ਸੀ ਤੇ ਪਿੰਡ ਦਾ ਸਾਬਕਾ ਸਰਪੰਚ ਇਸ ਨੂੰ ਰੋਕਣਾ ਚਾਹੁੰਦਾ ਸੀ। ਉਨ੍ਹਾਂ ਕਿਹਾ ਕਿ ਸਾਬਕਾ ਸਰਪੰਚ ਸਮੇਤ 10-11 ਜਣੇ ਆਏ ਤੇ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਮੁਕਤਸਰ ਸਾਹਿਬ ਦੇ ਐਸਪੀ ਸੋਹਣ ਲਾਲ ਨੇ ਦੱਸਿਆ ਕਿ ਦੋ ਧਿਰਾਂ ਦਰਮਿਆਨ ਝਗੜਾ ਕਿਸ ਗੱਲੋਂ ਹੋਇਆ, ਇਹ ਹਾਲੇ ਨਹੀਂ ਪਤਾ ਲੱਗ ਸਕਿਆ ਹੈ।

SHOW MORE