HOME » Top Videos » Punjab
Share whatsapp

ਹਾਦਸੇ 'ਚ ਵਾਲ-ਵਾਲ ਬਚੇ ਬਿਕਰਮ ਮਜੀਠੀਆ, CISF ਦੇ ਇੱਕ ਜਵਾਨ ਦੀ ਮੌਤ, 4 ਜਖ਼ਮੀ

Punjab | 09:34 AM IST Oct 10, 2019

ਬੁਧਵਾਰ ਦੇਰ ਰਾਤ ਜਲੰਧਰ ਤੋਂ ਮੁਕਤਸਰ ਜਾ ਰਹੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਵਾਲ ਵਾਲ ਬਚੇ। ਦਰਅਸਲ ਬਿਕਰਮ ਮਜੀਠੀਆ ਦੀ ਸੁਰੱਖਿਆ ਵਿੱਚ ਤਾਇਨਾਤ ਇਨੋਵਾ ਕਾਰ ਦੀ ਟਰੱਕ ਨਾਲ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇਨੋਵਾ ਦੇ ਪਰਖੱਚੇ ਉੱਡ ਗਏ। ਹਾਦਸੇ ਵਿੱਚ ਇੱਕ ਸੀਆਈਐੱਸਐਫ ਦੇ ਇਕ ਜਵਾਨ ਦੀ ਮੌਤ ਹੋ ਗਈ ਜਦੋਂਕਿ 5 ਜ਼ਖਮੀਆਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਦਾਖਲ ਕਰਾਇਆ ਗਿਆ ਹੈ, ਜਿਨ੍ਹਾਂ ਵਿਚੋਂ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਹ ਹਾਦਸਾ ਦੇਰ ਰਾਤ 12 ਵਜੇ ਦੇ ਕਰੀਬ ਵਾਪਰਿਆ ਹੈ।

ਉਧਰ ਹਾਦਸੇ ਤੋਂ ਬਾਅਦ ਬਿਕਰਮ ਮਜੀਠੀਆ ਖੁਦ ਜ਼ਖਮੀਆਂ ਨੂੰ ਹਸਪਤਾਲ ਲੈ ਕੇ ਪਹੁੰਚੇ ਹਨ। ਹਾਦਸੇ ਵਿੱਚ ਜਾਨ ਗੁਆਉਣ ਵਾਲਾ 28 ਸਾਲਾ ਗੁੱਡੂ ਕੁਮਾਰ ਨੋਇਡਾ ਬਟਾਲਿਅਨ ਦਾ ਸੀ। ਉਧਰ ਹਾਦਸੇ ਤੋਂ ਬਾਅਦ ਟਰੱਕ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਜਿਸਦੀ ਪੁਲਿਸ ਭਾਲ ਕਰ ਰਹੀ ਹੈ।

SHOW MORE