HOME » Top Videos » Punjab
Share whatsapp

ਜ਼ਮੀਨੀ ਵਿਵਾਦ ਨੂੰ ਲੈ ਕੇ 16 ਸਾਲਾ ਨੌਜਵਾਨ ਦਾ ਕਤਲ

Punjab | 10:22 AM IST Jul 10, 2019

ਗੁਰਦਾਸਪੁਰ ਦੇ ਪਿੰਡ ਭੁਗਣਾ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਪਿੰਡ ਦੇ ਹੀ ਕੁੱਝ ਵਿਅਕਤੀਆਂ ਨੇ ਇਕ 16 ਸਾਲ ਦੇ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਦੱਸਿਆ ਜਾ ਰਿਹਾ ਹੈ ਮ੍ਰਿਤਕ ਗੁਰਪ੍ਰੀਤ ਸਿੰਘ ਅਤੇ ਉਸਦਾ ਪਿਤਾ ਦਿਲਬਾਗ ਸਿੰਘ ਆਪਣੇ ਖੇਤਾਂ ਵਿੱਚ ਕੰਮ ਕਰ ਰਹੇ ਸੀ ਅਤੇ ਪਿੰਡ ਦੇ ਹੀ ਕੁੱਝ ਹਥਿਆਰਬੰਦ ਵਿਆਕਤੀਆਂ ਨੇ ਉਨ੍ਹਾਂ ਉਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਤੇ ਇਸ ਦੌਰਾਨ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਦੇ ਪਿਤਾ ਦਿਲਬਾਗ ਸਿੰਘ ਤੇ ਭਰਾ ਲਵਪ੍ਰੀਤ ਨੇ ਦੱਸਿਆ ਕਿ ਉਨ੍ਹਾਂ ਕੋਲ ਪਿੰਡ ਵਿੱਚ 12 ਕਿੱਲੇ ਜ਼ਮੀਨ ਹੈ। ਪਿੰਡ ਦੇ ਕੁਝ ਲੋਕ ਉਨ੍ਹਾਂ ਦੀ ਜ਼ਮੀਨ 'ਤੇ ਕਬਜ਼ਾ ਕਰਨਾ ਚਾਹੁੰਦੇ ਹਨ। ਇਨ੍ਹਾਂ ਵਿੱਚੋਂ ਇੱਕ ਪੁਲਿਸ ਮੁਲਾਜ਼ਮ ਹੈ ਤੇ ਇੱਕ ਸਾਬਕਾ ਫੌਜੀ ਹੈ। ਉਨ੍ਹਾਂ ਦੀ ਪਹਿਲਾਂ ਵੀ ਕਈ ਵਾਰ ਖੇਤ ਦੀ ਵੱਟ ਨੂੰ ਲੈ ਕੇ ਤਕਰਾਰਬਾਜ਼ੀ ਹੋਈ ਹੈ।

ਉਸਨੇ ਦੱਸਿਆ ਕਿ ਕੱਲ੍ਹ ਦੇਰ ਸ਼ਾਮ ਉਹ ਆਪਣੇ ਖੇਤਾਂ ਵਿੱਚ ਕੰਮ ਕਰ ਰਹੇ ਤੇ ਗੁਰਪ੍ਰੀਤ ਖੇਤ ਦੀ ਵੱਟ ਪਾ ਰਿਹਾ ਸੀ ਦੌਰਾਨ ਪੰਮਾ, ਰਤਨ, ਸੁੱਖਾ, ਧਿਰਾਂ ਤੇ ਸੰਨੀ ਨੇ ਆ ਕੇ ਉਸ ਉੱਪਰ ਹਮਲਾ ਕਰ ਦਿੱਤਾ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

 

SHOW MORE
corona virus btn
corona virus btn
Loading