HOME » Top Videos » Punjab
Share whatsapp

ਫਤਿਹਵੀਰ ਨੂੰ ਬਾਹਰ ਕੱਢਣ ਵਾਲੇ ਦਾ ਸਕੂਟਰ ਚੋਰੀ, ਸੋਸ਼ਲ ਮੀਡੀਆ ਉਤੇ ਕੀਤੀ ਬੇਨਤੀ

Punjab | 01:43 PM IST Jun 12, 2019

ਬੋਰਵੈਲ ਵਿਚ ਡਿੱਗੇ ਫਤਿਹਵੀਰ ਨੂੰ ਬਾਹਰ ਕੱਢਣ ਵਾਲੇ ਗੁਰਿੰਦਰ ਸਿੰਘ ਦਾ ਕਿਸੇ ਨੇ ਸਕੂਟਰ ਚੋਰੀ ਕਰ ਲਿਆ ਹੈ। ਗੁਰਿੰਦਰ ਸਬਮਰਸੀਬਲ ਮੋਟਰਾਂ ਦਾ ਕੰਮ ਕਰਦਾ ਹੈ ਤੇ ਉਸ ਦਾ ਸਾਰਾ ਸਾਮਾਨ ਵੀ ਇਸੇ ਸਕੂਟਰ ਵਿਚ ਹੈ। ਉਸ ਨੇ ਸੋਸ਼ਲ ਮੀਡੀਆ ਰਾਹੀਂ ਬੇਨਤੀ ਕੀਤੀ ਹੈ ਕਿ ਉਸ ਦਾ ਸਕੂਟਰ ਮੋੜ ਦਿੱਤਾ ਜਾਵੇ।

ਉਸ ਨੇ ਦੱਸਿਆ ਕਿ ਜਦੋਂ ਉਹ ਫਤਿਹਵੀਰ ਨੂੰ ਬਚਾਉਣ ਲਈ ਕੰਮ ਵਿਚ ਲੱਗਾ ਹੋਇਆ ਸੀ ਤਾਂ ਕੋਈ ਉਸ ਦਾ ਸਕੂਟਰ ਚੋਰੀ ਕਰਕੇ ਲੈ ਗਿਆ। ਉਸ ਦਾ ਗੁਜ਼ਾਰਾ ਮੋਟਰਾਂ ਦੇ ਕੰਮ ਤੋਂ ਹੀ ਚੱਲਦਾ ਹੈ ਤੇ ਉਸ ਦਾ ਸਾਰਾ ਸਾਮਾਨ ਸਕੂਟਰ ਵਿਚ ਹੀ ਹੈ। ਦੱਸ ਦਈਏ ਕਿ ਗੁਰਿੰਦਰ ਸਿੰਘ ਨੇ ਹੀ ਕੁੰਡੀ ਬਣਾ ਕੇ ਫਤਿਹਵੀਰ ਨੂੰ ਬਾਹਰ ਕੱਢਿਆ ਸੀ। ਉਸ ਨੇ 15 ਮਿੰਟਾਂ ਵਿਚ ਉਹ ਕੰਮ ਕਰ ਵਿਖਾਇਆ ਸੀ ਜੋ ਪ੍ਰਸ਼ਾਸਨ 5 ਦਿਨਾਂ ਤੋਂ ਵੀ ਵੱਧ ਸਮੇਂ ਵਿਚ ਨਾ ਕਰ ਸਕਿਆ।

SHOW MORE