HOME » Videos » Punjab
Share whatsapp

ਸੁਖਬੀਰ ਬਾਦਲ ਦੀ ਸੱਜੀ ਬਾਂਹ ਬੱਬੀ ਬਾਦਲ ਅਕਾਲੀ ਦਲ (ਟਕਸਾਲੀ) 'ਚ ਸ਼ਾਮਲ

Punjab | 01:54 PM IST Mar 14, 2019

ਸੁਖਬੀਰ ਬਾਦਲ ਦੀ ਸੱਜੀ ਬਾਂਹ ਕਹੇ ਜਾਂਦੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਅਕਾਲੀ ਦਲ (ਟਕਸਾਲੀ) 'ਚ ਸ਼ਾਮਲ ਹੋ ਗਏ। ਅਕਾਲੀ ਦਲ (ਟਕਸਾਲੀ) ਵੱਲੋਂ ਚੰਡੀਗੜ੍ਹ ਵਿੱਚ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਛੱਡੀ। ਇਸ ਮੌਕੇ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ।

ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਬ੍ਰਹਮਪੁਰਾ ਨੇ ਕਿਹਾ ਕਿ ਅਕਾਲੀ ਦਲ ਦਾ ਗਠਨ 1920 'ਚ ਹੋਇਆ ਸੀ ਅਤੇ ਇਸ ਪਾਰਟੀ ਨੇ ਬਹੁਤ ਸਾਰੀਆਂ ਕੁਰਬਾਨੀਆਂ ਦਿੱਤੀਆਂ ਹਨ ਪਰ ਜਦੋਂ ਤੋਂ ਸੁਖਬੀਰ ਬਾਦਲ ਇਸ ਦੇ ਪ੍ਰਧਾਨ ਬਣੇ, ਉਸ ਸਮੇਂ ਤੋਂ ਉਨ੍ਹਾਂ ਨੇ ਪਾਰਟੀ ਦਾ ਸੱਤਿਆਨਾਸ਼ ਮਾਰ ਕੇ ਰੱਖ ਦਿੱਤਾ ਅਤੇ ਪਾਰਟੀ ਦਾ ਪੂਰੀ ਤਰ੍ਹਾਂ ਬੇੜਾ ਗਰਕ ਕਰ ਦਿੱਤਾ।

ਬ੍ਰਹਮਪੁਰਾ ਨੇ ਕਿਹਾ ਕਿ ਆਪਣੀਆਂ ਚੋਣ ਰੈਲੀਆਂ ਦੌਰਾਨ ਸੁਖਬੀਰ ਨੇ ਗੁਰੂ ਘਰ ਦੇ ਲੰਗਰ ਦੀ ਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਗਰੀਬਾਂ ਕੋਲੋਂ ਲੰਗਰ ਖੋਹ ਕੇ ਸੁਖਬੀਰ ਅਜਿਹੀਆਂ ਹਰਕਤਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਬੀਬੀ ਜਗੀਰ ਕੌਰ ਦੀ ਮੌਜੂਦਗੀ 'ਚ ਖੁੱਲ੍ਹੇਆਮ ਸ਼ਰਾਬ ਵੀ ਚੱਲੀ।

ਉਨ੍ਹਾਂ ਕਿਹਾ ਕਿ ਅਜਿਹੀਆਂ ਕੋਝੀਆਂ ਹਰਕਤਾਂ ਕਾਰਨ ਹੀ ਸੁਖਬੀਰ ਨੇ ਸਿੱਖੀ ਦਾ ਘਾਣ ਕਰ ਦਿੱਤਾ ਹੈ। ਬ੍ਰਹਮਪੁਰਾ ਨੇ ਕਿਹਾ ਕਿ ਗੁਰੂ ਦੇ ਘਰ ਦੇਰ ਹੈ ਪਰ ਹਨ੍ਹੇਰ ਨਹੀਂ ਹੈ ਅਤੇ ਸੁਖਬੀਰ ਨੂੰ ਆਪਣੇ ਕੀਤੇ ਗੁਨਾਹਾਂ ਦੀ ਸਜ਼ਾ ਇਕ ਦਿਨ ਜ਼ਰੂਰ ਮਿਲੇਗੀ।

SHOW MORE