HOME » Videos » Punjab
Share whatsapp

ਚੰਦੂਮਾਜਰਾ ਦੇ ਭਾਣਜੇ ਨੇ ਜਬਰ ਜਨਾਹ ਦੇ ਦੋਸ਼ ਲਾਉਣ ਵਾਲੀ ਔਰਤ 'ਤੇ ਲਾਏ ਗੰਭੀਰ ਦੋਸ਼

Punjab | 08:41 PM IST Jan 11, 2019

ਪਿੰਡ ਬਘੌਰਾ ਦੀ ਰਹਿਣ ਵਾਲੀ ਇਕ ਔਰਤ ਦੀ ਸ਼ਿਕਾਇਤ ’ਤੇ ਦੋ ਮਹੀਨੇ ਪਹਿਲਾਂ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਭਾਣਜੇ ਅਤੇ ਖਾਦੀ ਬੋਰਡ ਪੰਜਾਬ ਦੇ ਸਾਬਕਾ ਸੀਨੀਅਰ ਵਾਈਸ ਚੇਅਰਮੈਨ ਤੇ ਮਾਰਕੀਟ ਕਮੇਟੀ ਪਟਿਆਲਾ ਦੇ ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ ਸਮੇਤ ਹੋਰਨਾਂ ਖ਼ਿਲਾਫ਼ ਦਰਜ ਹੋਏ ਜਬਰ-ਜਨਾਹ ਅਤੇ ਧੋਖਾਧੜੀ ਦੇ ਕੇਸ ਵਿੱਚ ਅੱਜ ਥਾਣਾ ਘਨੌਰ ਦੀ ਪੁਲਿਸ ਨੇ ਹਰਵਿੰਦਰ ਸਿੰਘ ਹਰਪਾਲਪੁਰ ਨੂੰ ਗ੍ਰਿਫ਼ਤਾਰ ਕਰ ਲਿਆ। ਜਿਸ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ ਬਾਅਦ ਪਟਿਆਲਾ ਜੇਲ੍ਹ ਭੇਜ ਦਿੱਤਾ। ਉਧਰ, ਹਰਵਿੰਦਰ ਸਿੰਘ ਚੰਦਜੂਮਾਜਰਾ ਨੇ ਦੋਸ਼ ਲਾਇਆ ਕਿ ਉਸ ਉਪਰ ਨਾਜਾਇਜ਼ ਪਰਚਾ ਦਰਜ ਕੀਤਾ ਗਿਆ ਹੈ। ਇਹ ਸਥਾਨਕ ਵਿਧਾਇਕ ਦੀ ਮਿਲੀਭੁਗਤ ਹੈ ਪਰ ਮੈਂ ਉਸ ਔਰਤ ਉਤੇ ਕੋਰਟ ਵਿਚ ਮੁਕੱਦਮਾ ਦਰਜ ਕਰਵਾਵਾਂਗਾ। ਉਸ ਔਰਤ ਨੇ ਪਹਿਲਾਂ ਵੀ ਲੋਕਾਂ ਨਾਲ ਠੱਗੀ ਮਾਰੀ ਹੈ।

ਇਸ ਔਰਤ ਨੇ 3 ਕਤਲ ਕੀਤੇ ਹਨ। ਦੱਸਣਯੋਗ ਹੈ ਕਿ ਦੋ ਮਹੀਨੇ ਪਹਿਲਾਂ ਥਾਣਾ ਘਨੌਰ ਦੀ ਪੁਲਿਸ ਨੇ ਪਿੰਡ ਬਘੌਰਾ ਵਾਸੀ ਔਰਤ ਦੀ ਸ਼ਿਕਾਇਤ ’ਤੇ ਹਰਵਿੰਦਰ ਸਿੰਘ ਹਰਪਾਲਪੁਰ ਤੇ ਜਸਵੀਰ ਸਿੰਘ ਵਾਸੀ ਬਘੌਰਾ ਸਮੇਤ ਤਿੰਨ ਜਣਿਆਂ ਖ਼ਿਲਾਫ਼ ਜਬਰ ਜਨਾਹ ਅਤੇ ਧੋਖਾਧੜੀ ਦਾ ਕੇਸ ਦਰਜ ਕੀਤਾ ਸੀ।

SHOW MORE