HOME » Videos » Punjab
Share whatsapp

ਕੇਂਦਰ ਨੇ ਸਿੱਖ ਬੀਬੀਆਂ ਲਈ ਹੈਲਮਟ ਲਾਜ਼ਮੀ ਕਰਨ ਦੇ ਫੈਸਲੇ ਨੂੰ ਕੀਤਾ ਰੱਦ

Punjab | 05:30 PM IST Oct 11, 2018

ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿਚ ਦੋਪਹੀਆ ਵਾਹਨ ਚਲਾਉਣ ਵਾਲੀਆਂ ਸਿੱਖ ਬੀਬੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਕੇਂਦਰ ਸਰਕਾਰ ਨੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਿੱਖ ਬੀਬੀਆਂ ਸਮੇਤ ਸਾਰੀਆਂ ਔਰਤਾਂ ਲਈ ਹੈਲਮਟ ਲਾਜ਼ਮੀ ਕਰਨ ਦਾ ਫੈਸਲਾ ਰੱਦ ਕਰ ਦਿੱਤਾ ਹੈ। ਹੁਣ ਚੰਡੀਗੜ੍ਹ ਵਿੱਚ ਸਿੱਖ ਔਰਤਾਂ ਨੂੰ ਦੋਪਹੀਆ ਵਾਹਨ ਚਲਾਉਣ ਸਮੇਂ ਹੈਲਮਟ ਪਾਉਣ ਦੀ ਲੋੜ ਨਹੀਂ ਪਵੇਗੀ। ਕੇਂਦਰ ਸਰਕਾਰ ਨੇ ਵੀਰਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੂੰ ਦਿੱਲੀ ਸਰਕਾਰ ਵਾਂਗ ਸਿੱਖ ਬੀਬੀਆਂ ਨੂੰ ਹੈਲਮਟ ਤੋਂ ਛੋਟ ਦੇਣ ਵਾਲੇ ਨੋਟੀਫ਼ਿਕੇਸ਼ਨ ਤੋਂ ਸੇਧ ਲੈਣ ਦਾ ਮਸ਼ਵਰਾ ਦਿੱਤਾ ਹੈ।

ਦੱਸ ਦਈਏ ਕਿ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਇਸ ਮਸਲੇ ਉਤੇ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਇਹ ਫੈਸਲਾ ਲਿਆ ਹੈ। ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਦੇ ਆਵਾਜਾਈ ਵਿਭਾਗ ਨੇ ਚਾਰ ਜੂਨ 1999 ਨੂੰ ਦਿੱਲੀ ਦੇ ਮੋਟਰ ਵ੍ਹੀਕਲ ਐਕਟ ਵਿੱਚ ਸੋਧ ਕਰਦਿਆਂ ਔਰਤਾਂ ਨੂੰ ਦੋਪਹੀਆ ਵਾਹਨ ਚਲਾਉਣ ਸਮੇਂ ਇੱਛਕ ਤੌਰ 'ਤੇ ਹੈਲਮਟ ਪਹਿਨਣ ਦੀ ਸਲਾਹ ਦਿੱਤੀ ਸੀ। ਇਸ ਬਾਰੇ ਜਾਣਕਾਰੀ  ਦਿੰਦੇ ਹੋਏ ਮਨਜੀਤ ਸਿੰਘ ਸਿਰਸਾ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਅਕਾਲੀ ਦਲ ਦੀ ਗੁਜਾਰਿਸ਼ ਉਤੇ ਚੰਡੀਗੜ੍ਹ ਪ੍ਰਸ਼ਾਸਨ ਦਾ ਫੈਸਲਾ ਰੱਦ ਕਰ ਦਿੱਤਾ ਹੈ। ਹੁਣ ਸਿੱਖ ਬੀਬੀਆਂ ਨੂੰ ਹੈਲਮਟ ਪਾਉਣ ਲਈ ਮਜਬੂਰ ਨਹੀਂ ਕੀਤਾ ਜਾ ਸਕੇਗਾ।

SHOW MORE