HOME » Top Videos » Punjab
Share whatsapp

ਖੁਸ਼ਖਬਰੀ: ਭਾਰਤ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਤਰੀਕ ਤੈਅ, ਮੋਦੀ ਕਰਨਗੇ ਉਦਘਾਟਨ

Punjab | 05:34 PM IST Oct 12, 2019

ਭਾਰਤ ਵਾਲੇ ਪਾਸੇ ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਤਰੀਕ ਜਾਰੀ ਕਰ ਦਿੱਤੀ ਗਈ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ 8 ਨਵੰਬਰ ਨੂੰ ਭਾਰਤ ਵਾਲੇ ਪਾਸਿਉਂ ਲਾਂਘਾ ਖੋਲ੍ਹਿਆ ਜਾਏਗਾ।

ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਖ਼ੁਦ ਇਸ ਦਾ ਉਦਘਾਟਨ ਕਰਨਗੇ ਤੇ ਇਸ ਤੋਂ ਬਾਅਦ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣਗੇ। 11 ਨਵੰਬਰ ਨੂੰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ SGPC ਦੀ ਸਟੇਜ 'ਤੇ ਜਾਣਗੇ ਤੇ 12 ਨਵੰਬਰ ਨੂੰ ਮੁੱਖ ਸਮਾਗਮਾਂ ਦੌਰਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੀ SGPC ਦੀ ਸਟੇਜ ਦੀ ਸ਼ਾਨ ਵਧਾਉਣਗੇ।

ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਸਿੱਖਾਂ ਦੇ ਮਾਮਲਿਆਂ ਵਿਚ ਦਖਲ ਦੇਣ ਦਾ ਕੋਈ ਹੱਕ ਨਹੀਂ। ਕਾਂਗਰਸ ਵੱਲੋਂ ਕਰਤਾਰਪੁਰ ਲਾਂਘੇ ਸਬੰਧੀ ਕੀਤੇ ਜਾਣ ਵਾਲੇ ਇੰਤਜਾਮਾਂ ਵੱਲ ਧਿਆਨ ਦੇਣ ਦੀ ਥਾਂ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਅੜਿੱਕੇ ਡਾਹੁਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਰਣਨੀਤੀਆਂ ਬਾਰੇ ਹੁਣ ਲੋਕਾਂ ਨੂੰ ਕੋਈ ਭੁਲੇਖਾ ਨਹੀਂ ਰਿਹਾ। ਸਚਾਈ ਸਭ ਦੇ ਸਾਹਮਣੇ ਆ ਗਈ ਹੈ।

SHOW MORE