Jalandhar : ਔਰਤ ਨੇ ਕੀਤੀ ਫਾਇਰਿੰਗ, ਮਾਮਲਾ ਦਰਜ
Punjab | 03:48 PM IST Nov 25, 2022
ਜਲੰਧਰ- ਪੰਜਾਬ ਸਰਕਾਰ ਨੇ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਜਨਤਕ ਪ੍ਰਦਰਸ਼ਨੀ 'ਤੇ ਪੂਰਨ ਪਾਬੰਦੀ ਦੇ ਹੁਕਮ ਦਿੱਤੇ ਹਨ। ਇਹ ਪਾਬੰਦੀ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਵੀ ਲਾਗੂ ਹੈ। ਇਸ ਤੋਂ ਬਾਅਦ ਵੀ ਲੋਕ ਸਰਕਾਰੀ ਹੁਕਮਾਂ ਨੂੰ ਛਿੱਕੇ ਟੰਗ ਕੇ ਹਥਿਆਰਾਂ ਦੀ ਨੁਮਾਇਸ਼ ਕਰ ਰਹੇ ਹਨ। ਤਾਜਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ। ਜਲੰਧਰ ਦੇ ਪਿੰਡ ਲਾਂਬੜਾ ਦੀ ਰਹਿਣ ਵਾਲੀ ਔਰਤ ਘਰ ਦੀ ਛੱਤ ਉਤੇ ਬੰਦੂਕ ਨਾਲ ਫਾਇਰਿੰਗ ਕਰਦੀ ਨਜ਼ਰ ਆ ਰਹੀ ਹੈ। ਔਰਤ ਨੇ ਇਹ ਵੀਡੀਓ ਸੋਸ਼ਲ ਮੀਡੀਆ ਉਤੇ ਅਪਲੋਡ ਕਰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਉਕਤ ਔਰਤ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਦੱਸ ਦਈਏ ਕਿ ਅੰਮ੍ਰਿਤਸਰ ਵਿੱਚ 10 ਸਾਲ ਦੇ ਬੱਚੇ ਉਤੇ ਐਫਆਈਆਰ ਦਰਜ ਕਰ ਲਈ ਹੈ। ਇਸੇ ਤਰ੍ਹਾਂ ਕਪੂਰਥਲਾ ਦੇ ਵਿੱਚ ਸਰਪੰਚ ਖਿਲਾਫ ਵੀ ਮਾਮਲਾ ਦਰਜ ਹੋਇਆ ਹੈ। ਸਰਪੰਚ ਨੇ ਆਪਣੀ ਫੋਟੋ ਹਥਿਆਰਾਂ ਨਾਲ ਪਾਈ ਸੀ। ਤਰਨਤਾਰਨ ਵਿੱਚ ਟਿਕ ਟੋਕ ਸਟਾਰ ਦਮਨਪ੍ਰੀਤ ਢਿੱਲੋਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ, ਉਸ ਨੇ ਆਪਣੀ ਫੋਟੋਆਂ ਸੋਸ਼ਲ ਮੀਡੀਆ ਉਤੇ ਪਾਈਆਂ ਸਨ। ਬੀਤੇ ਦਿਨੀਂ ਮੋਹਾਲੀ ਦੇ ਕੁਝ ਨੌਜਵਾਨਾਂ ਨੇ ਖੇਤਾਂ ਵਿੱਚ ਜਾ ਕੇ ਫਾਇਰਿੰਗ ਕੀਤੀ ਸੀ। ਉਨ੍ਹਾਂ ਖਿਲਾਫ ਵੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
ਪੰਜਾਬ ਸਰਕਾਰ ਨੇ ਗੰਨ ਕਲਚਰ ਨੂੰ ਦਰਸਾਉਂਦੇ ਗੀਤਾਂ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹਾਂ, ਪਾਰਟੀਆਂ ਅਤੇ ਹੋਰ ਥਾਵਾਂ 'ਤੇ ਹਥਿਆਰ ਲੈ ਕੇ ਜਾਣ ਅਤੇ ਹਥਿਆਰਾਂ ਦੀ ਪ੍ਰਦਰਸ਼ਨੀ 'ਤੇ ਪਾਬੰਦੀ ਲਗਾਈ ਗਈ ਹੈ।
-
-
ਮਾਨ ਸਰਕਾਰ ਸੂਬੇ ਦੀਆਂ ਸਰਕਾਰੀ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ
-
ਮਾਇਨਿੰਗ ਨੂੰ ਲੈਕੇ CM ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਵੱਡਾ ਲੋਕ-ਪੱਖੀ ਫੈਸਲਾ
-
ਕਾਰਜ ਸਾਧਕ ਅਫਸਰ ਦੀ ਵਿੱਤ ਤੋਂ ਵੱਧ ਸੰਪਤੀ ਬਣਾਉਣ 'ਚ ਮਦਦ ਕਰਨ ਵਾਲਾ ਦੋਸ਼ੀ ਗ੍ਰਿਫਤਾਰ
-
ਪੰਜਾਬ ਮੰਤਰੀ ਮੰਡਲ ਨੇ ਇਲੈਕਟ੍ਰਿਕ ਵਾਹਨ ਨੀਤੀ (ਪੀਈਵੀਪੀ)-2022 ਨੂੰ ਦਿੱਤੀ ਪ੍ਰਵਾਨਗੀ
-
ਮਾਨ ਵਜ਼ਾਰਤ ਵੱਲੋਂ ‘ਉਦਯੋਗਿਕ ਤੇ ਵਪਾਰਕ ਵਿਕਾਸ ਨੀਤੀ-2022’ ਨੂੰ ਹਰੀ ਝੰਡੀ