HOME » Top Videos » Punjab
Share whatsapp

Indo-Pak meet on Kartarpur Langha: ਪਾਕਿਸਤਾਨ ਨੇ ਮੰਨੀਆਂ ਭਾਰਤ ਦੀਆਂ ਮੰਗਾਂ, ਵੀਜ਼ਾ ਫਰੀ ਹੋਵੇਗੀ ਐਂਟਰੀ

Punjab | 03:13 PM IST Jul 14, 2019

ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਭਾਰਤ-ਪਾਕਿਸਤਾਨ ਦਰਮਿਆਨ ਬੈਠਕ ਵਿਚ ਕਈ ਅਹਿਮ ਮੁੱਦਿਆਂ ਉੱਤੇ ਸਹਿਮਤੀ ਬਣ ਗਈ ਹੈ। ਅੱਜ ਦੀ ਬੈਠਕ ਵਿਚ ਪਾਕਿਸਤਾਨ ਨੇ ਭਾਰਤ ਦੀਆਂ ਸ਼ਰਤਾਂ ਉੱਤੇ ਸਹਿਮਤੀ ਦਿੰਦੇ ਹੋਏ ਰੋਜ਼ਾਨਾ 5,000 ਸ਼ਰਧਾਲੂਆਂ ਨੂੰ ਜਾਣ ਦੀ ਖੁੱਲ੍ਹ ਦੇ ਦਿੱਤੀ ਹੈ। ਇਸ ਤੋਂ ਇਲਾਵਾ ਸਾਰਾ ਸਾਲ, ਹਫ਼ਤੇ ਦੇ ਸੱਤੇ ਦਿਨ ਲਾਂਘਾ ਖੁੱਲ੍ਹਾ ਰਹੇਗਾ। ਸ਼ਰਧਾਲੂ ਜਾਂ ਜਥਾ ਆਪਣੀ ਮਰਜ਼ੀ ਦੇ ਸਮੇਂ ਮੁਤਾਬਕ ਦਰਸ਼ਨ ਕਰ ਸਕੇਗਾ। ਸੰਗਤ ਨੂੰ ਵੀਜ਼ੇ ਤੋਂ ਬਗ਼ੈਰ ਤੇ ਪੈਦਲ ਜਾਣ ਦੀ ਵੀ ਖੁੱਲ੍ਹ ਦੇ ਦਿੱਤੀ ਗਈ ਹੈ। ਪਰਮਿਟ ਫੀਸ ਤੇ ਹੋਰ ਲਾਗਤਾਂ ਨੂੰ ਹਟਾ ਕੇ ਇਸ ਨੂੰ ਮੁਫ਼ਤ ਰੱਖਣ ਦੀ ਵੀ ਅਪੀਲ ਉੱਤੇ ਵੀ ਗੌਰ ਕਰਨ ਦੀ ਗੱਲ ਆਖੀ ਹੈ।ਕਰਤਾਰਪੁਰ ਗਲਿਆਰੇ ਦੀ ਵਰਤੋਂ ਸਿਰਫ ਭਾਰਤੀ ਨਾਗਰਿਕਾਂ ਹੀ ਨਹੀਂ ਬਲਕਿ ਭਾਰਤੀ ਮੂਲ ਦੇ ਅਜਿਹੇ ਵਿਅਕਤੀਆਂ ਲਈ ਵੀ ਖੋਲ੍ਹੀ ਜਾਵੇਗੀ ਜੋ ਵਿਦੇਸ਼ੀ ਭਾਰਤੀ ਨਾਗਰਿਕ ਹੋਣ ਦਾ ਪਛਾਣ ਪੱਤਰ (OCI) ਰੱਖਦੇ ਹੋਣ। ਪਾਕਿਸਤਾਨ ਨੇ ਕਰਤਾਰਪੁਰ ਗਲਿਆਰੇ ਰਾਹੀਂ ਸੰਗਤ ਨੂੰ ਵੀਜ਼ਾ ਤੋਂ ਬਗ਼ੈਰ ਤੇ ਪੈਦਲ ਜਾਣ ਦੀ ਵੀ ਖੁੱਲ੍ਹ ਦੇ ਦਿੱਤੀ ਹੈ। ਇਸ ਦੇ ਨਾਲ ਹੀ ਭਾਰਤ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੁਲਾਈ, ਅਕਤੂਬਰ ਤੇ ਨਵੰਬਰ ਮਹੀਨੇ ਵਿੱਚ ਦਿੱਲੀ ਤੋਂ ਨਨਕਾਣਾ ਸਾਹਿਬ ਤਕ ਵਿਸ਼ੇਸ਼ ਨਗਰ ਕੀਰਤਨ ਲਿਜਾਣ ਦੀ ਆਗਿਆ ਵੀ ਦਿੱਤੀ ਜਾਵੇ।

ਅੱਜ ਦੀ ਬੈਠਕ ਵਿੱਚ ਦੋਵੇਂ ਦੇਸ਼ਾਂ ਦੇ ਅਧਿਕਾਰੀਆਂ ਨੇ ਗਲਿਆਰਾ ਪ੍ਰਾਜੈਕਟ ਨੂੰ ਸਿਰੇ ਚਾੜ੍ਹਨ ਲਈ ਅੱਗੇ ਵੀ ਵਾਰਤਾ ਕਰਦੇ ਰਹਿਣਗੇ। ਦੋਵੇਂ ਦੇਸ਼ਾਂ ਦੀਆਂ ਤਕਨੀਕੀ ਟੀਮਾਂ ਇੱਕ ਵਾਰ ਫਿਰ ਬੈਠਕ ਕਰਨਗੀਆਂ ਤਾਂ ਜੋ ਨਵੰਬਰ 2019 ਤੋਂ ਕਾਰੀਡੋਰ ਸ਼ੁਰੂ ਕੀਤਾ ਜਾ ਸਕੇ।

ਕਾਰੀਡੋਰ ਦੇ ਗ਼ਲਤ ਇਸਤੇਮਾਲ ਤੇ ਪਾਕਿਸਤਾਨ ਨੂੰ ਚਿਤਾਵਨੀ
ਕਰਤਾਰਪੁਰ ਲਾਂਘਾ ਤੇ ਦੂਜੀ ਵਾਰ ਭਾਰਤ ਪਾਕਿਸਤਾਨ ਚ ਹੋਈ ਅੱਜ ਦੀ ਗੱਲਬਾਤ ਚ ਭਾਰਤ ਨੇ ਬੜੇ ਸਖ਼ਤ ਸ਼ਬਦਾਂ ਚ ਪਾਕਿਸਤਾਨ ਨੂੰ ਅਜਿਹੇ ਵੱਖਵਾਦੀ ਅਨਸਰਾਂ ਤੇ ਸਖ਼ਤ ਰੋਕ ਲਾਉਣ ਲਈ ਕਿਹਾ ਜੋ ਇਸ ਪਾਕ ਪਵਿੱਤਰ ਤੀਰਥ ਦਾ ਗ਼ਲਤ ਇਸਤੇਮਾਲ ਕਰਦੇ ਹੋਏ ਉੱਥੇ ਜਾਣ ਵਾਲੇ ਸ਼ਰਧਾਲੂਆਂ ਨੂੰ ਭਾਰਤ ਖ਼ਿਲਾਫ਼ ਭੜਕਾ ਸਕਦੇ ਹਨ।

"ਭਾਰਤ ਵੱਲੋਂ ਪਾਕਿਸਤਾਨ ਅੱਗੇ ਇਸ ਚਿੰਤਾ ਨੂੰ ਜ਼ਾਹਿਰ ਕੀਤਾ ਗਿਆ ਕਿ ਕੁੱਝ ਵਿਅਕਤੀ ਜਾ ਸੰਸਥਾਵਾਂ ਜੋ ਪਾਕਿਸਤਾਨ ਵਿੱਚ ਹਨ, ਇਸ ਤੀਰਥ ਯਾਤਰਾ ਨੂੰ ਰੋਕਣ ਤੇ ਉੱਥੇ ਜਾਂ ਵਾਲੇ ਸ਼ਰਧਾਲੂਆਂ ਦੀ ਭਾਵਨਾਵਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਸਕਦੇ ਹਨ। ਇਸ ਬਾਰੇ ਇੱਕ ਡੋਜ਼ੀਅਰ ਵੀ ਪਾਕਿਸਤਾਨ ਨੂੰ ਦਿੱਤਾ ਗਿਆ ਹੈ," ਵਿਦੇਸ਼ ਮਾਮਲਿਆਂ ਦੇ ਮੰਤਰਾਲੇ ਦੇ ਇੱਕ ਬੁਲਾਰੇ ਨੇ ਅੱਜ ਜਾਰੀ ਕੀਤੇ ਇੱਕ ਬਿਆਨ ਵਿੱਚ ਕਿਹਾ।

SHOW MORE