HOME » Videos » Punjab
Share whatsapp

ਬਾਗ਼ੀਆਂ ਨੂੰ ਗੰਢਣ ਵਾਲੀ ਖਹਿਰਾ ਦੀ ਰਣਨੀਤੀ ਸਫਲ, ਪੰਜਾਬ ਨੂੰ ਬਚਾਉਣ ਲਈ ਅੱਗੇ ਆਉਣ ਦਾ ਸੱਦਾ

Punjab | 06:28 PM IST Sep 09, 2018

ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਪਟਿਆਲਾ ਵਿਚ ਕਨਵੈੱਨਸ਼ਨ ਕੀਤੀ ਜਿਸ ਵਿਚ ਉਨ੍ਹਾਂ ਆਪਣੇ ਸਮਰਥਕਾਂ ਨੂੰ ਪੰਜਾਬ ਲਈ ਅੱਗੇ ਆ ਕੇ ਉਨ੍ਹਾਂ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਖਹਿਰਾ ਨੂੰ ਪਾਰਟੀ ਦੇ ਬਾਗੀ ਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਦਾ ਸਮਰਥਨ ਹਾਸਲ ਹੋਇਆ। ਖਹਿਰਾ ਨੇ ਇਸ ਰੈਲੀ ਵਿਚ ਆਮ ਆਦਮੀ ਪਾਰਟੀ ਦੇ ਸਾਬਕਾ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੂੰ ਵੀ ਸੱਦਾ ਦਿੱਤਾ ਸੀ, ਪਰ ਉਹ ਨਹੀਂ ਆਏ।

ਡਾ. ਗਾਂਧੀ ਵੱਲੋਂ ਉਨ੍ਹਾਂ ਨੂੰ ਸਮਰਥਨ ਦਿੱਤੇ ਜਾਣ ਤੋਂ ਇਹ ਤਾਂ ਸਪਸ਼ਟ ਹੋ ਗਿਆ ਕਿ ਆਉਣ ਵਾਲੇ ਦਿਨਾਂ ਵਿੱਚ ਡਾ. ਗਾਂਧੀ ਤੇ ਖਹਿਰਾ ਸਿਆਸੀ ਫਰੰਟ 'ਤੇ ਇੱਕਜੁੱਟ ਹੋਣ ਦੀਆਂ ਸੰਭਾਵਨਾਵਾਂ ਹੋਰ ਵਧ ਗਈਆਂ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਕਾਂਗਰਸ ਦੋਸਤਾਨਾ ਮੈਚ ਖੇਡ ਰਹੇ ਹਨ। ਪੰਜਾਬ ਦੇ ਲੋਕਾਂ ਨੂੰ ਇੱਕਜੁਟ ਹੋ ਕੇ ਉਨ੍ਹਾਂ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਖਹਿਰਾ ਨੇ ਕਿਹਾ ਕਿ ਜੇ ਪੰਜਾਬ ਬਚਾਉਣਾ ਹੈ ਤਾਂ ਸਾਰਿਆਂ ਨੂੰ ਇੱਕਜੁੱਟ ਹੋ ਕੇ ਅੱਗੇ ਆਉਣਾ ਪਏਗਾ। ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦਾ ਨਾਂ ਸਿੱਧੇ ਤੌਰ ’ਤੇ ਨਸ਼ਾ ਤਸਕਰਾਂ ਨਾਲ ਜੁੜਿਆ ਹੋਇਆ ਹੈ, ਫਿਰ ਕੀ ਕਾਰਨ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕਰਵਾ ਰਹੀ।

SHOW MORE