HOME » Top Videos » Punjab
Share whatsapp

ਲੋਕ ਸਭਾ ਚੋਣਾਂ ਦੇ ਮੱਦੇਨਜਰ ਦਲ ਬਦਲੀਆਂ ਦਾ ਦੌਰ ਜਾਰੀ...

Punjab | 12:45 PM IST May 01, 2019

ਲੋਕ ਸਭਾ ਚੋਣਾਂ ਦੇ ਮੱਦੇਨਜਰ ਦਲ ਬਦਲੀਆਂ ਦਾ ਦੌਰ ਜਾਰੀ ਹੈ ਤੇ ਜੋੜ ਤੋੜ ਦੀ ਸਿਆਸਤ ਚੱਲ ਰਹੀ ਹੈ। ਹਰ ਰੋਜ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਕਾਲੀ ਦਲ ਦੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਦੇ ਭਰਾ ਅਜਮੇਰ ਸਿੰਘ ਭਾਗਪੁਰ ਨੇ ਕਾਂਗਰਸ ਦਾ ਹੱਥ ਫੜ ਲਿਆ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਉਹ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਅਜਮੇਰ ਸਿੰਘ ਭਾਗਪੁਰ ਮਿਲਕਫੈੱਡ ਦੇ ਸਾਬਕਾ ਚੇਅਰਮੈਨ ਰਹੇ ਚੁੱਕੇ ਹਨ।

ਉਧਰ ਸੰਗਰੂਰ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਅਮਨਦੀਪ ਗੌਸਲ ਆਪ ਨੂੰ ਅਲਵਿਦਾ ਆਖਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਉਹਨਾਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਦੱਸ ਦਈਏ ਕਿ ਅਮਨਦੀਪ ਗੌਸਲ ਆਪ ਮਹਿਲਾ ਵਿੰਗ ਦੀ ਮਹਾ ਸਕੱਤਰ ਰਹਿ ਚੁੱਕੇ ਹਨ।

ਚੰਡੀਗੜ੍ਹ ਦੀ ਸਾਬਕਾ ਮਹਿਲਾ ਕਾਂਗਰਸ ਪ੍ਰਧਾਨ ਤੇ ਸਾਬਕਾ ਮੇਅਰ ਪੂਨਮ ਸ਼ਰਮਾ ਨੇ ਭਾਜਪਾ ਵਿੱਚ ਸ਼ਾਮਲ ਹੋ ਕੇ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ। ਕਾਂਗਰਸ ਦੇ ਉਮੀਦਵਾਰ ਪਵਨ ਬਾਂਸਲ ਦੇ ਖਿਲਾਫ ਮੋਰਚਾ ਖੋਲ੍ਹਣ ਵਾਲੀ ਸਾਬਕਾ ਮੇਅਰ ਪੂਨਮ ਸ਼ਰਮਾ ਚੰਡੀਗੜ੍ਹ ਤੋਂ ਨਵਜੋਤ ਕੌਰ ਸਿੱਧੂ ਨੂੰ ਟਿਕਟ ਦਵਾਉਣਾ ਚਾਹੁੰਦੀ ਸੀ। ਪਰ ਨਵਜੋਤ ਕੌਰ ਸਿੱਧੂ ਨੂੰ ਟਿਕਟ ਨਾ ਮਿਲਣ ਦੇ ਚੱਲਦੇ ਉਹ ਕਾਂਗਰਸ ਤੋਂ ਖਫਾ ਚੱਲ ਰਹੀ ਸੀ, ਜਿਸ ਤੋਂ ਬਾਅਦ ਉਹ ਸਾਥੀਆਂ ਸਣੇ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ।

ਦਲ ਬਦਲੀਆਂ ਦਾ ਸਿਲਸਿਲਾ ਸਿਆਸਤ ਦੀ ਮੌਕਾਪ੍ਰਸਤੀ ਨੂੰ ਬਿਆਨ ਕਰਦਾ ਹੈ। ਜਦੋਂ ਕਿਸੇ ਪਾਰਟੀ ਵੱਲੋਂ ਵਧੀਆ ਮੌਕੇ ਦੀ ਪੇਸ਼ਕਸ਼ ਕੀਤੀ ਜਾਂਦੀ ਤਾਂ ਫਿਰ ਸਿਆਸਤਦਾਨ ਪਲਟੀ ਮਾਰਨ ਵਿੱਚ ਬਹੁਤਾ ਸਮਾਂ ਨਹੀਂ ਲਗਾਉਂਦੇ।

SHOW MORE
corona virus btn
corona virus btn
Loading