HOME » Videos » Punjab
Share whatsapp

ਲੁਟੇਰਿਆਂ ਵੱਲੋਂ ਬੰਦੂਕ ਦੀ ਨੋਕ ’ਤੇ ਸ਼ਰਾਬ ਦਾ ਠੇਕਾ ਲੁੱਟਣ ਦੀ ਕੋਸ਼ਿਸ਼, ਕਾਰਿੰਦੇ ਨੇ ਕੁਰਸੀ ਦੇ ਜੋਰ ਨਾਲ ਭਜਾਏ...

Punjab | 11:07 AM IST Jun 26, 2019

ਲੁਧਿਆਣਾ ਦੇ ਜਗਦੀਸ਼ਪੁਰਾ ਵਿੱਚ 2 ਨਕਾਬਪੋਸ਼ ਲੁਟੇਰਿਆਂ ਵੱਲੋਂ ਬੰਦੂਕ ਦੀ ਨੋਕ ‘ਤੇ ਸ਼ਰਾਬ ਦਾ ਠੇਕਾ ਲੁੱਟਣ ਦੀ ਕੋਸ਼ਿਸ਼ ਕੀਤੀ ਗਈ। ਪਰ ਠੇਕੇ ਦੇ ਕਾਰਿੰਦੇ ਦੀ ਦਲੇਰੀ ਕਾਰਨ ਲੁਟੇਰੇ ਵਾਰਦਾਤ ਨੂੰ ਅੰਜਾਮ ਦੇਣ 'ਚ ਨਾਕਾਮ ਰਹੇ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ।

ਠੇਕੇ 'ਤੇ ਤਾਇਨਾਤ ਅਮਿਤ ਚੰਦ ਨੇ ਦੱਸਿਆ ਕਿ ਨਕਾਬਪੋਸ਼ ਲੁਟੇਰਿਆਂ ਵੱਲੋਂ ਗੰਨ ਪੁਆਇੰਟ ਉੱਤੇ ਪੈਸੇ ਦੀ ਮੰਗ ਕੀਤੀ ਗਈ ਸੀ ਪਰ ਉਸਨੇ ਵਿਰੋਧ ਕੀਤਾ ਤਾਂ ਉਹ ਭੱਜ ਗਏ। ਉਨ੍ਹਾਂ ਨੇ ਕਿਹਾ ਕਿ ਇਸ ਬਾਬਤ ਪੁਲਿਸ ਨੂੰ ਸੀਸੀਟੀਵੀ ਦੇ ਦਿੱਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

SHOW MORE