HOME » Top Videos » Punjab
Share whatsapp

Mansa: ਪੁਲਿਸ ਨੇ 6 ਸਾਲਾ ਉਦੇਵੀਰ ਦੇ ਤਿੰਨ ਗੁਨਾਹਕਾਰਾਂ ਨੂੰ ਕੀਤਾ ਗ੍ਰਿਫਤਾਰ

Punjab | 12:54 PM IST Mar 18, 2023

ਮਾਨਸਾ - ਜ਼ਿਲ੍ਹਾ ਪੁਲਿਸ ਨੇ 6 ਸਾਲਾ ਉਦੇਵੀਰ ਦੇ ਤਿੰਨ ਕਾਤਲਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪਿੰਡ ਕੋਟਲੀ ਦੇ 6 ਸਾਲਾ ਬੱਚੇ ਉਦੈਵੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਮਾਨਸਾ ਪੁਲਿਸ ਨੇ ਇਸ ਮਾਮਲੇ ਵਿੱਚ ਪੁਲਿਸ ਨੇ 2 ਸਕੇ ਭਰਾਵਾਂ ਸਮੇਤ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਮਾਨਸਾ ਪੁਲਿਸ ਨੇ ਵਾਰਦਾਤ ਦੌਰਾਨ ਵਰਤਿਆ ਗਿਆ ਦੇਸੀ ਪਿਸਤੌਲ ਬਰਾਮਦ ਕੀਤਾ ਹੈ। ਐਸਐਸਪੀ ਮਾਨਸਾ ਡਾ. ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਇਸ ਘਟਨਾ ਵਿੱਚ ਦੋ ਅਸਲੀ ਭਰਾ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜਸਪ੍ਰੀਤ ਸਿੰਘ ਨੂੰ ਮਾਰਨ ਦੀ ਯੋਜਨਾ ਸੀ ਪਰ ਗੋਲੀ ਉਸ ਦੇ ਲੜਕੇ ਉਦੈਵੀਰ ਸਿੰਘ ਨੂੰ ਲੱਗ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਦੱਸਿਆ ਜਾਂਦਾ ਹੈ ਕਿ ਮੁਲਜ਼ਮਾਂ ਨੇ ਸਤਨਾਮ ਸਿੰਘ ਦੀ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਦਾ ਸੀ, ਜਿਸ ਦਾ ਜਸਪ੍ਰੀਤ ਅਕਸਰ ਹੀ ਵਿਰੋਧ ਕਰਦਾ ਰਹਿੰਦਾ ਸੀ। ਇਸੇ ਕਾਰਨ ਉਸ ਨੇ ਜਸਪ੍ਰੀਤ ਸਿੰਘ ਨੂੰ ਮਾਰਨ ਦੀ ਯੋਜਨਾ ਬਣਾਈ ਅਤੇ ਗੋਲੀ ਜਸਪ੍ਰੀਤ ਨੂੰ ਨਹੀਂ ਲੱਗੀ, ਜਿਸ ਕਾਰਨ ਬੱਚੇ ਉਦੈਵੀਰ ਸਿੰਘ ਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।

SHOW MORE