HOME » Top Videos » Punjab
Share whatsapp

ਹੁਣ ਬਿਜਲੀ ਕੱਟ ਤੋਂ ਪਹਿਲਾ ਆਵੇਗਾ SMS, ਮੰਤਰੀ ਹਰਭਜਨ ਸਿੰਘ ਨੇ ਕੀਤੀ ਸ਼ੁਰੂਆਤ

Punjab | 03:33 PM IST Oct 10, 2022

ਪੰਜਾਬ ਸਰਕਾਰ ਨੇ ਅੱਜ ਨਵੇਂ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਹੈ, ਜਿਸ ਰਾਹੀਂ ਲੋਕਾਂ ਨੂੰ ਬਿਜਲੀ ਕੱਟ ਬਾਰੇ ਐਸਐਮਐਸ ਰਾਹੀਂ ਜਾਣਕਾਰੀ ਭੇਜੀ ਜਾਵੇਗੀ।  ਹੁਣ  ਅੰਮ੍ਰਿਤਸਰ ਸ਼ਹਿਰ ਵਿੱਚ ਬਿਜਲੀ ਜਾਣ ਤੋਂ ਪਹਿਲਾਂ ਹਰ ਵਿਅਕਤੀ ਨੂੰ ਮੈਸੇਜ ਕਰਕੇ ਸੂਚਿਤ ਕੀਤਾ ਜਾਵੇਗਾ। ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਬਿਜਲੀ ਕਦੋਂ ਤੱਕ ਬੰਦ ਰਹੇਗੀ, ਇਸ ਬਾਰੇ ਪਹਿਲਾਂ ਹੀ ਜਾਣਕਾਰੀ ਦਿੱਤੀ ਜਾਵੇਗੀ। ਇਸ ਪਾਇਲ ਪ੍ਰੋਜੈਕਟ ਦੀ ਸ਼ੁਰੂਆਤ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕੀਤੀ। ਉਨ੍ਹਾਂ ਦੱਸਿਆ ਕਿ  14 ਸਬ-ਸਟੇਸ਼ਨਾਂ ਤੋਂ ਚੱਲਣ ਵਾਲੇ 141 ਨੰਬਰ 11 ਕੇਵੀ ਫੀਡਰਾਂ ਨੂੰ ਪਾਇਲਟ ਪ੍ਰੋਜੈਕਟ ਵਿੱਚ ਸ਼ਾਮਲ ਕੀਤਾ ਗਿਆ ਹੈ, ਜਿਸ ਨਾਲ 2.27 ਲੱਖ ਗਾਹਕਾਂ ਨੂੰ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਦੀ ਟੀਮ ਇਸ ਲਈ ਲੰਬੇ ਸਮੇਂ ਤੋਂ ਕੰਮ ਕਰ ਰਹੀ ਹੈ। ਹਰਭਜਨ ਸਿੰਘ ਨੇ ਦੱਸਿਆ ਕਿ ਪਹਿਲਾਂ ਇਹ ਪ੍ਰਾਜੈਕਟ ਬਟਾਲਾ ਵਿੱਚ ਸ਼ੁਰੂ ਕੀਤਾ ਗਿਆ ਸੀ। ਹੁਣ ਅੰਮ੍ਰਿਤਸਰ 'ਚ ਇਸ ਦੀ ਸ਼ੁਰੂਆਤ ਕੀਤੀ ਗਈ ਹੈ। ਜਲਦੀ ਹੀ ਇਹ ਸਹੂਲਤ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਸ਼ੁਰੂ ਕਰ ਦਿੱਤੀ ਜਾਵੇਗੀ।

SHOW MORE