HOME » Top Videos » Punjab
Share whatsapp

ਹੁਣ ਬੀਬੀ ਸਿੱਧੂ ਵੱਲੋਂ ਅਕਾਲੀਆਂ ਤੇ ਕਾਂਗਰਸੀਆਂ ਦੇ 'ਗੱਠਜੋੜ' ਵੱਲ ਇਸ਼ਾਰਾ

Punjab | 03:15 PM IST May 24, 2019

ਚੋਣਾਂ ਤੋਂ ਬਾਅਦ ਵੀ ਸਿੱਧੂ ਜੋੜਾ ਆਪਣੀ ਹੀ ਪਾਰਟੀ ਉਤੇ ਸਵਾਲ ਚੁੱਕਣ ਤੋਂ ਪਿੱਛੇ ਨਹੀਂ ਹਟ ਰਿਹਾ। ਹੁਣ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਕਿਹਾ ਹੈ ਕਿ ਕਾਂਗਰਸ ਵਿਚ ਰਹਿ ਕੇ ਅਕਾਲੀ ਦਲ ਦੀ ਮਦਦ ਕਰਨ ਵਾਲਿਆਂ ਨੇ ਪਾਰਟੀ ਦਾ ਸਭਾ ਤੋਂ ਵੱਧ ਨੁਕਸਾਨ ਕੀਤਾ ਜੋ ਸਜਾ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਸਾਰੇ ਆਪਸ ਵਿਚ ਮਿਲੇ ਹੋਏ ਹਨ।

ਉਨ੍ਹਾਂ ਕਿਹਾ ਕਿ ਸਿੱਧੂ ਕਰਕੇ ਹੀ ਕਾਂਗਰਸ ਘੱਟ ਫਰਕ ਨਾਲ ਹਾਰੀ। ਜੇਕਰ ਸਿੱਧੂ ਨੇ ਬਠਿੰਡਾ ਵਿੱਚ ਪ੍ਰਚਾਰ ਨਾ ਕੀਤਾ ਹੁੰਦਾ ਤਾਂ ਕਾਂਗਰਸ ਨੂੰ ਅਕਾਲੀਆਂ ਹੱਥੋਂ ਵੱਡੀ ਹਾਰ ਦਾ ਸ਼ਿਕਾਰ ਹੋਣਾ ਪੈਣਾ ਸੀ। ਡਾ. ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਦੇ ਪਤੀ 'ਤੇ ਚੁੱਕੇ ਸਵਾਲਾਂ ਨੂੰ ਨਾਜਾਇਜ਼ ਵੀ ਦੱਸਿਆ। ਉਨ੍ਹਾਂ ਕਿਹਾ ਕਿ ਸਿੱਧੂ ਨੇ ਤਾਂ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਦੇ ਕਹਿਣ 'ਤੇ ਹੀ ਚੋਣ ਪ੍ਰਚਾਰ ਕੀਤਾ ਸੀ ਤੇ ਉਹ ਅੱਜ ਵੀ ਪਾਰਟੀ ਨਾਲ ਖੜ੍ਹੇ ਹਨ। ਡਾ. ਸਿੱਧੂ ਨੇ ਇਹ ਵੀ ਕਿਹਾ ਕਿ ਜੋ ਲੋਕ ਕਾਂਗਰਸ ਵਿੱਚ ਰਹਿੰਦਿਆਂ ਕਿਸੇ ਹੋਰ ਪਾਰਟੀ ਦਾ ਸਾਥ ਦਿੰਦੇ ਹਨ, ਇਹ ਬਹੁਤ ਗ਼ਲਤ ਹੈ।

SHOW MORE
corona virus btn
corona virus btn
Loading