HOME » Top Videos » Punjab
Share whatsapp

ਇਮਰਾਨ ਤੇ ਸਿੱਧੂ ਕਰਤਾਰਪੁਰ ਲਾਂਘੇ ਦੇ ਅਸਲੀ ਹੀਰੋ? ਸੁਣੋ ਬੀਬੀ ਸਿੱਧੂ ਦਾ ਜਵਾਬ...

Punjab | 04:48 PM IST Nov 06, 2019

ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਦੀ ਇੱਛਾ ਜਤਾਈ ਹੈ। ਸਿੱਧੂ ਨੇ ਕੇਂਦਰ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਲੈਣ ਲਈ ਲਿਖੀ ਇਕ ਹੋਰ ਚਿੱਠੀ ਵਿਚ ਆਖਿਆ ਹੈ ਕਿ ਉਨ੍ਹਾਂ ਨੇ ਪਾਕਿਸਤਾਨ ਸਰਕਾਰ ਦੇ ਸਮਾਗਮ ਵਿਚ ਹਿੱਸਾ ਲੈਣਾ ਹੈ ਤੇ ਇਹ ਸਮਾਗਮ 11 ਵਜੇ ਸ਼ੁਰੂ ਹੋ ਰਿਹਾ ਹੈ। ਸਮੇਂ ਸਿਰ ਪਹੁੰਚਣ ਲਈ ਉਨ੍ਹਾਂ ਨੂੰ ਕਰਤਾਰਪੁਰ ਲਾਂਘੇ ਰਾਹੀਂ ਜਾਣ ਦੀ ਇਜਾਜ਼ਤ ਦਿੱਤੀ ਜਾਵੇ। ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਆਖਿਆ ਕਿ ਜੇਕਰ ਕੇਂਦਰ ਨੇ ਇਜਾਜ਼ਤ ਨਾ ਦਿੱਤੀ ਤਾਂ ਉਹ ਬਾਅਦ ਵਿਚ ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਜਾਣਗੇ।

ਬੀਬੀ ਸਿੱਧੂ ਨੂੰ ਜਦੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਨਵਜੋਤ ਸਿੱਧੂ ਨੂੰ ਲਾਂਘਾ ਖੋਲ੍ਹਣ ਦੇ ਅਸਲੀ ਹੀਰੋ ਦੱਸਣ ਬਾਰੇ ਸਵਾਲ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਦੀ ਆਪਣੀ ਭਾਵਨਾ ਹੈ। ਉਸ ਮੁਤਾਬਕ ਹੀ ਉਹ ਲਾਂਘਾ ਖੁੱਲ੍ਹਣ ਦਾ ਸਿਹਰਾ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਇਕ ਨਿਮਾਣੇ ਸਿੱਖ ਵਾਂਗ ਦਰਸ਼ਨਾਂ ਲ਼ਈ ਜਾਣਾ ਚਾਹੁੰਦੇ ਹਨ। ਸਿੱਧੂ ਕੋਲ ਵੀਜਾ ਵੀ ਨਹੀਂ ਹੈ, ਇਸ ਕਰਤਾਰਪੁਰ ਲਾਂਘੇ ਰਾਹੀ ਜਾਣ ਦੀ ਇਜਾਜ਼ਤ ਮੰਗੀ ਗਈ ਹੈ।

SHOW MORE