HOME » Top Videos » Punjab
Share whatsapp

ਟਕਸਾਲੀ ਆਗੂਆਂ ਲਈ ਸੂਚਨਾ ਕੇਂਦਰ ਦੇ ਬੂਹੇ ਬੰਦ ਕਰਨ 'ਤੇ ਸਥਿਤੀ ਹੋਈ ਤਣਾਅਪੂਰਨ

Punjab | 03:11 PM IST Dec 16, 2018

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਉਸ ਵੇਲੇ ਸਥਿਤੀ ਤਣਾਅਪੂਰਨ ਹੋ ਗਈ ਜਦੋਂ ਟਕਸਾਲੀ ਆਗੂਆਂ ਨੂੰ ਸੂਚਨਾ ਕੇਂਦਰ ਵਿਖੇ ਜਾਣ ਤੋਂ ਰੋਕਿਆ ਗਿਆ। ਇਸ ਦੌਰਾਨ ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ, ਸੇਵਾ ਸਿੰਘ ਸੇਖਵਾਂ ਅਤੇ ਹੋਰ ਆਗੂਆਂ ਵੱਲੋਂ ਵਿਰੋਧ ਵੀ ਕੀਤਾ ਗਿਆ।

ਦੱਸ ਦਈਏ ਕਿ ਕਿ ਸ਼੍ਰੋਮਣੀ ਅਕਾਲੀ ਦਲ ਵਿਚੋਂ ਕੱਢੇ ਟਕਸਾਲੀ ਆਗੂਆਂ ਨੇ ਨਵੀਂ ਪਾਰਟੀ ਦਾ ਐਲਾਨ ਕਰਨ ਤੋਂ ਪਹਿਲਾਂ ਸੂਚਨਾ ਕੇਂਦਰ ਮੀਟਿੰਗ ਕਰਨੀ ਸੀ ਪਰ ਪ੍ਰਬੰਧਕਾਂ ਵੱਲੋਂ ਉਨ੍ਹਾਂ ਰੋਕ ਦਿੱਤਾ ਗਿਆ। ਟਕਸਾਲੀ ਆਗੂਆਂ ਦਾ ਕਹਿਣਾ ਸੀ ਕਿ ਇਹ ਕੋਈ ਪਹਿਲੀ ਵਾਰ ਨਹੀਂ ਜਦੋਂ ਇਥੇ ਮੀਟਿੰਗ ਕੀਤੀ ਗਈ ਹੋਵੇ। ਇਥੇ ਰੋਜ਼ਾਨਾ ਮੀਟਿੰਗਾਂ ਹੁੰਦੀਆਂ ਹਨ ਪਰ ਉਨ੍ਹਾਂ ਨੂੰ ਜਾਣਬੁੱਝ ਕੇ ਰੋਕਿਆ। ਇਸ ਤੋਂ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਦਾ ਵਿਰੋਧ ਵੀ ਕੀਤਾ ਗਿਆ।

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਵਿਚੋਂ ਕੱਢੇ ਟਕਸਾਲੀ ਆਗੂਆਂ ਨੇ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਦਾ ਨਾਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਰੱਖਿਆ ਗਿਆ ਹੈ। ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਚੁਣੇ ਗਏ ਹਨ। ਐਤਵਾਰ ਸਵੇਰੇ ਵੱਡੀ ਗਿਣਤੀ 'ਚ ਆਪਣੇ ਸਮਰਥਕਾਂ ਨਾਲ ਪਹੁੰਚੇ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ, ਡਾ. ਰਤਨ ਸਿੰਘ ਅਜਨਾਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਪਾਰਟੀ ਦੇ ਨਾਂ ਦਾ ਐਲਾਨ ਕੀਤਾ ਹੈ।

SHOW MORE