HOME » Top Videos » Punjab
Share whatsapp

ਮੰਤਰੀ ਚੰਨੀ ਨੂੰ ਵਾਪਸ ਮੋੜਨ ਬਾਰੇ ਜਥੇਦਾਰ ਨੇ ਕਿਹਾ- ਮੈਨੂੰ ਕੋਈ ਮਿਲਣ ਨਹੀਂ ਆਇਆ

Punjab | 03:58 PM IST Oct 14, 2019

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਸਬੰਧੀ ਸਰਕਾਰ ਦਾ ਕੋਈ ਵੀ ਮੰਤਰੀ ਉਨ੍ਹਾਂ ਨੂੰ ਮਿਲਣ ਨਹੀਂ ਆਇਆ। ਗਿਆਨੀ ਹਰਪ੍ਰੀਤ ਸਿੰਘ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨਾਲ ਕਿਸੇ ਨੇ ਵੀ ਸੰਪਰਕ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੱਲ੍ਹ ਤੱਕ ਉਹ ਅਕਾਲ ਤਖਤ ਸਾਹਿਬ 'ਤੇ ਹਨ ਜਦੋਂ ਮਰਜ਼ੀ ਸੰਪਰਕ ਕਰ ਲਿਆ ਜਾਵੇ। ਉਹ ਗੱਲ ਕਰਨ ਲਈ ਤਿਆਰ ਹਨ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਦਾਅਵਾ ਕੀਤਾ ਗਿਆ ਸੀ ਕਿ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਨ ਪਹੁੰਚੇ ਪਰ ਉਨ੍ਹਾਂ ਨੂੰ ਖਾਲੀ ਹੱਥ ਮੁੜਨਾ ਪਿਆ। ਗਿਆਨੀ ਹਰਪ੍ਰੀਤ ਸਿੰਘ ਨੇ ਦਾਅਵਾ ਕੀਤਾ ਹੈ ਕਿ ਕਿਹਾ ਉਨ੍ਹਾਂ ਨਾਲ ਕਿਸੇ ਨੇ ਵੀ ਸੰਪਰਕ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੱਲ੍ਹ ਤੱਕ ਉਹ ਅਕਾਲ ਤਖਤ ਸਾਹਿਬ 'ਤੇ ਹਨ ਜਦੋਂ ਮਰਜ਼ੀ ਸੰਪਰਕ ਕਰ ਲਿਆ ਜਾਵੇ। ਉਹ ਗੱਲ ਕਰਨ ਲਈ ਤਿਆਰ ਹਨ।

ਉਨ੍ਹਾਂ ਕਿਹਾ ਕਿ ਚੰਨੀ ਸਵੇਰੇ 8 ਵਜੇ ਅਕਾਲ ਤਖਤ ਸਾਹਿਬ ਆ ਸਕਦੇ ਹਨ। ਦਰਅਸਲ, ਸਰਕਾਰ ਵੱਲੋਂ ਬਣਾਈ ਗਈ ਮੰਤਰੀਆਂ ਦੀ ਕਮੇਟੀ ਦੇ ਮੈਂਬਰ ਚਰਨਜੀਤ ਚੰਨੀ ਅੱਜ ਕੈਪਟਨ ਦਾ ਸੁਨੇਹਾ ਲੈ ਕੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਕੋਲ ਪਹੁੰਚੇ ਸਨ ਪਰ ਜਥੇਦਾਰ ਨਾਲ ਮੁਲਾਕਾਤ ਨਹੀਂ ਹੋ ਪਾਈ। ਇਸ ਬਾਰੇ ਚੰਨੀ ਨੇ ਕਿਹਾ ਕਿ ਸਰਕਾਰ ਫਿਰ ਤੋਂ ਕੋਸ਼ਿਸ਼ ਕਰ ਰਹੀ ਹੈ ਕਿ ਐਸਜੀਪੀਸੀ ਨਾਲ ਰਲ ਕੇ ਸੁਲਤਾਨਪੁਰ ਲੋਧੀ ਵਿਖੇ ਸਮਾਗਮ ਕਰਵਾਏ ਜਾਣ।

ਸੂਤਰਾਂ ਮੁਤਾਬਕ ਚੰਨੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੱਤਰ ਸੌਂਪਣਾ ਸੀ। ਇਸ ਰਾਹੀਂ ਉਨ੍ਹਾਂ ਦੱਸਿਆ ਜਾਣਾ ਸੀ ਕਿ 550ਵੇਂ ਗੁਰਪੁਰਬ ਨੂੰ ਸਾਂਝੇ ਤੌਰ ਉੱਤੇ ਮਨਾਉਣ ਦੇ ਹੁਕਮਾਂ ਨੂੰ ਸ਼੍ਰੋਮਣੀ ਕਮੇਟੀ ਨੇ ਬਾਦਲ ਪਰਿਵਾਰ ਦੇ ਦਬਾਅ ਹੇਠ ਤਾਰਪੀਡੋ ਕਰ ਦਿੱਤਾ ਹੈ।

SHOW MORE