HOME » Top Videos » Punjab
Share whatsapp

ਤਿੰਨ ਕਿਲੋ ਹੈਰੋਇਨ ਤੇ ਡਰੱਗ ਮਨੀ ਸਮੇਤ ਨਸ਼ਾ ਤਸਕਰ ਕਾਬੂ

Punjab | 04:47 PM IST Oct 12, 2019

ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਸਿਆ ਕਿ ਫੜੇ ਗਏ ਨਸ਼ਾ ਤਸਕਰ ਦੀ ਪਛਾਣ ਫਿਰੋਜ਼ੁਪਰ ਦੇ ਗੱਟੀ ਮੱਤੜ ਦੇ ਰਹਿਣ ਵਾਲੇ ਚਰਨਜੀਤ ਸਿੰਘ ਚੰਨਾ ਵਜੋਂ ਹੋਈ ਹੈ। ਉਸ ਕੋਲੋਂ ਪੁਲਿਸ ਨੇ ਤਿੰਨ ਕਿਲੋ ਹੈਰੋਇਨ ਅਤੇ ਦੋ ਲੱਖ ਰੁਪਏ ਦੀ ਡੱਰਗ ਮਨੀ ਬਰਾਮਦ ਕੀਤੀ ਹੈ। ਫੜੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ 15 ਕਰੋੜ ਰੁਪਏ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਸੀ, ਉਨ੍ਹਾਂ ਕੋਲੋਂ ਚੰਨਾ ਬਾਰੇ ਜਾਣਕਾਰੀ ਮਿਲੀ ਸੀ। ਅੱਜ ਪੁਲਿਸ ਪਾਰਟੀ ਨੇ ਵਡਾਲਾ ਚੌਕ ਕੋਲੋਂ ਚੰਨਾ ਨੂੰ ਕਾਬੂ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ।

SHOW MORE