HOME » Top Videos » Punjab
Share whatsapp

ਪਰਮਿੰਦਰ ਢੀਂਡਸਾ ਵੱਲੋਂ ਸਿੱਧੂ ਬਾਰੇ ਭਵਿੱਖਬਾਣੀ, ਪੰਜਾਬ ਦੀ ਸਿਆਸਤ ਵਿਚ ਸਿੱਧੂ...

Punjab | 07:58 PM IST Jan 07, 2020

ਪਰਮਿੰਦਰ ਸਿੰਘ ਢੀਂਡਸਾ ਨੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀਆਂ ਤਰੀਫਾਂ ਦੇ ਪੁਲ ਬੰਨ੍ਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ  ਸਿੱਧੂ ਪੰਜਾਬ ਦਾ ਹਰਮਨ ਪਿਆਰਾ ਲੀਡਰ ਹੈ ਤੇ ਪੰਜਾਬ ਦੀ ਆਉਣ ਵਾਲੀ ਸਿਆਸਤ 'ਚ ਨਵਜੋਤ ਸਿੱਧੂ ਦਾ ਬਹੁਤ ਵੱਡਾ ਅਤੇ ਅਹਿਮ ਰੋਲ ਹੋਵੇਗਾ।

ਢੀਂਡਸਾ ਨੇ ਕਿਹਾ ਕਿ ਨਵਜੋਤ ਸਿੱਧੂ ਅੱਗੇ ਚੱਲ ਕੇ ਕੀ ਫੈਸਲਾ ਲੈਂਦੇ ਹਨ, ਇਸ ਦਾ ਪਤਾ ਤਾਂ ਭਵਿੱਖ 'ਚ ਹੀ ਲੱਗੇਗਾ ਪਰ ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਸਿੱਧੂ ਦਾ ਫੈਸਲਾ ਪੰਜਾਬ ਦੀ ਸਿਆਸਤ ਅਤੇ ਚੋਣਾਂ 'ਚ ਅਹਿਮ ਰੋਲ ਅਦਾ ਕਰੇਗਾ। ਢੀਂਡਸਾ ਨੇ ਕਿਹਾ ਕਿ ਜਦੋਂ ਬੇਅਦਬੀ ਦੇ ਮਾਮਲੇ ਵਾਪਰੇ ਸਨ ਤਾਂ ਉਦੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਸੀ, ਇਸ ਲਈ ਇਨ੍ਹਾਂ ਮਾਮਲਿਆਂ 'ਤੇ ਸ਼੍ਰੋਮਣੀ ਅਕਾਲੀ ਦਲ ਨੂੰ ਉਸੇ ਸਮੇਂ ਹੀ ਮੁਆਫੀ ਮੰਗ ਲੈਣੀ ਚਾਹੀਦੀ ਸੀ।

ਇਸ ਦੇ ਨਾਲ ਹੀ ਢੀਂਡਸਾ ਨੇ ਡੇਰਾ ਮੁਖੀ ਨੂੰ ਦਿੱਤੀ ਗਈ ਮੁਆਫੀ ਨੂੰ ਵੀ ਗਲਤ ਦੱਸਿਆ ਹੈ। ਢੀਂਡਸਾ ਨੇ ਕਿਹਾ ਕਿ ਕੋਈ ਵੀ ਵਿਅਕਤੀ ਜਿਹੜਾ ਗਲਤੀ ਕਰਦਾ ਹੈ, ਉਹ ਸ੍ਰੀ ਅਕਾਲ ਤਖਤ ਸਾਹਿਬ ਤੋਂ ਮੁਆਫੀ ਮੰਗ ਸਕਦਾ ਹੈ ਪਰ ਮੁਆਫੀ ਦੇਣ ਦੀ ਇਕ ਪ੍ਰਕਿਰਿਆ ਹੁੰਦੀ ਹੈ, ਜਿਸ ਦੇ ਤਹਿਤ ਵਿਚਾਰ ਕਰਕੇ ਹੀ  ਮੁਆਫੀ ਦਿੱਤੀ ਜਾਂਦੀ ਹੈ।

SHOW MORE
corona virus btn
corona virus btn
Loading