HOME » Videos » Punjab
Share whatsapp

ਫ਼ਤਿਹਵੀਰ ਦੀ ਮੌਤ ਪਿੱਛੋਂ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਗੁੱਸਾ, ਕੈਪਟਨ ਦੇ ਅਸਤੀਫ਼ੇ ਦੀ ਮੰਗ ਉੱਠੀ

Punjab | 02:28 PM IST Jun 12, 2019

ਫ਼ਤਿਹਵੀਰ ਦੀ ਮੌਤ ਤੋਂ ਬਾਅਦ ਲੋਕਾਂ ਵਿਚ ਗੁੱਸਾ ਹੈ। ਸੰਗਰੂਰ ਸਮੇਤ ਪੂਰੇ ਪੰਜਾਬ ਵਿਚ ਅੱਜ ਧਰਨੇ ਦਿੱਤੇ ਜਾ ਰਹੇ ਹਨ। ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਬਾਹਰ ਧਰਨਾ ਸ਼ੁਰੂ ਕਰ ਦਿੱਤਾ ਹੈ। ਸੰਗਰੂਰ ਤੇ ਸੁਨਾਮ ਪੂਰੀ ਤਰ੍ਹਾਂ ਬੰਦ ਰਿਹਾ।

ਲੋਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਤੇ ਡੀਸੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਹਾਲਾਂਕਿ ਪ੍ਰਸ਼ਾਸਨ ਸਫਾਈ ਦੇ ਰਿਹਾ ਹੈ ਕਿ ਬਚਾਅ ਕਾਰਜ ਵਿੱਚ ਕੋਈ ਢਿੱਲ ਵਰਤੀ ਗਈ। ਲੋਕ ਸਵਾਲ ਕਰ ਹਨ ਕਿ ਜੇ ਛੇਵੇਂ ਦਿਨ ਫ਼ਤਿਹ ਨੂੰ ਉਸੇ ਬੋਰ ਵਿੱਚੋਂ ਬਾਹਰ ਕੱਢਣਾ ਸੀ ਤਾਂ ਸਾਰਾ ਡਰਾਮਾ ਕਿਉਂ ਕੀਤਾ ਗਿਆ।

ਵੱਖ-ਵੱਖ ਸੰਗਠਨਾਂ ਦੇ ਮੈਂਬਰ ਤੇ ਲੋਕ ਪ੍ਰਦਰਸ਼ਨ ਕਰ ਰਹੇ ਹਨ। ਅੱਜ ਸੰਗਰੂਰ ਬੰਦ ਰੱਖਿਆ ਗਿਆ ਹੈ। ਸ਼ਹਿਰ ਵਿਚ ਦੁਕਾਨਾਂ ਤੇ ਬਾਜ਼ਾਰ ਬੰਦ ਹਨ। ਪ੍ਰਦਰਸ਼ਨਕਾਰੀ ਬੱਚੇ ਦੀ ਮੌਤ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਅਫ਼ਸਰਾਂ ਅਤੇ ਡੀਸੀ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਹਨ। ਉਹ ਡੀਸੀ ਅਤੇ ਹੋਰ ਅਫ਼ਸਰਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕਰ ਰਹੇ ਹਨ।

SHOW MORE