HOME » Top Videos » Punjab
Share whatsapp

12 ਕਿਲੋ ਹੈਰੋਇਨ ਸਮੇਤ ਦੋ ਵਿਅਕਤੀ ਪੁਲਿਸ ਨੇ ਕੀਤੇ ਕਾਬੂ

Punjab | 09:55 PM IST Oct 03, 2019

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਰੂਲਰ ਪੁਲਿਸ ਨੇ ਪਿੰਡ ਘਰਿੰਡਾ ਵਿਚੋਂ 12 ਕਿਲੋ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਗੁਪਤ ਸੂਚਨਾ ਮਿਲਣ ਉਤੇ ਰੋੜਾ ਵਾਲਾ ਪੁਲ ਉਪਰ ਨਾਕਾਬੰਦੀ ਕੀਤੀ ਸੀ। ਇਸ ਦੌਰਾਨ ਦੋਵਾਂ ਵਿਅਕਤੀਆਂ ਨੂੰ ਕਾਬੂ ਕਰਕੇ ਇਨ੍ਹਾਂ ਕੋਲੋਂ ਹੈਰੋਇਨ ਬਰਾਮਦ ਕੀਤੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਤਿੰਨ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ ਤਾਂ ਜੋ ਹੋਰ ਜਾਣਕਾਰੀ ਹਾਸਲ ਕੀਤੀ ਜਾ ਸਕੇ। ਬੀਤੇ ਦਿਨ ਜੰਡਿਆਲਾ ਗੁਰੂ ਵਿਚ ਐਸਟੀਐਫ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲੇ ਦੌਰਾਨ ਪੁਲਿਸ ਮੁਲਾਜ਼ਮ ਨੂੰ ਗੋਲੀ ਲੱਗੀ ਸੀ, ਦੋਵਾਂ ਦਾ ਕੋਈ ਸਬੰਧ ਹੈ ਜਾਂ ਨਹੀਂ, ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

SHOW MORE