HOME » Top Videos » Punjab
Share whatsapp

ਇਸ ਸਰਕਾਰੀ ਹਸਪਤਾਲ ਵਿਚ ਦਰਜਾ ਚਾਰ ਕਰਮਚਾਰੀ ਨਿਭਾਉਂਦੈ ਡਾਕਟਰ ਵਾਲੀ ਡਿਊਟੀ

Punjab | 01:46 PM IST Jun 13, 2019

ਪੰਜਾਬ ਸਰਕਾਰ ਭਾਵੇਂ ਸੂਬੇ ਵਿਚ ਚੰਗੀਆਂ ਸਿਹਤ ਸਹੂਲਤਾਂ ਦੇ ਦਾਅਵੇ ਕਰ ਰਹੀ ਹੈ ਪਰ ਕੁਝ ਸਰਕਾਰੀ ਹਸਪਤਾਲਾਂ ਵਿਚ ਜੋ ਕੁਝ ਹੋ ਰਿਹਾ ਹੈ, ਉਹ ਸਰਕਾਰੀ ਦਾਅਵਿਆਂ ਉਤੇ ਸਵਾਲ ਖੜ੍ਹੇ ਕਰ ਰਿਹਾ ਹੈ। ਜਲੰਧਰ ਦੇ ਸਿਵਲ ਹਸਪਤਾਲ ਵਿਚ ਚੌਥੇ ਦਰਜੇ ਦੇ ਕਰਮਚਾਰੀ ਡਾਕਟਰ ਵਜੋਂ ਕੰਮ ਕਰ ਰਿਹਾ ਹੈ। ਇਹ ਕਰਮਚਾਰੀ ਜ਼ਖਮੀਆਂ ਨੂੰ ਟਾਂਕੇ ਲਾਉਣ ਤੋਂ ਲੈ ਕੇ ਹਰ ਤਰ੍ਹਾਂ ਦੇ ਇਲਾਜ ਕਰ ਰਿਹਾ ਹੈ।

ਇਸ ਦਾ ਇਕ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿਚ ਇਹ ਕਰਮਚਾਰੀ ਗੰਭੀਰ ਜ਼ਖਮੀ ਵਿਅਕਤੀ ਦੇ ਸਿਰ ਉਤੇ ਟਾਂਕੇ ਲਾ ਰਿਹਾ ਹੈ। ਜਦੋਂ ਇਸ ਸਬੰਧੀ ਮੈਡੀਕਲ ਸੁਪਰਡੈਂਟ ਜਸਵੀਰ ਕੌਰ ਬਾਵਾ ਨਾਲ ਗੱਲ ਕੀਤੀ ਤਾਂ ਉਹ ਇਹ ਕਹਿ ਕੇ ਪੱਲਾ ਝਾੜ ਲਿਆ ਕੇ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਨਹੀਂ ਹੈ ਤੇ ਉਹ ਇਸ ਸਬੰਧੀ ਪਤਾ ਕਰਨਗੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਅਜਿਹੇ ਕਈ ਮਾਮਲੇ ਵੇਖਣ ਨੂੰ ਮਿਲੇ ਹਨ। ਪਰ ਸ਼ਾਇਦ ਸਿਹਤ ਵਿਭਾਗ ਇਸ ਪਾਸੇ ਅੱਖਾਂ ਬੰਦ ਕਰੀ ਬੈਠਾ ਹੈ।

SHOW MORE