HOME » Top Videos » Punjab
Share whatsapp

ਬੇਰੁਜ਼ਗਾਰ ਅਧਿਆਪਕਾਂ ਦੀ ਸਰਕਾਰ ਨਾਲ ਸਕਾਰਾਤਮਕ ਰਹੀ ਮੀਟਿੰਗ

Punjab | 07:29 PM IST Mar 12, 2020

ਪਿਛਲੇ ਲੰਮੇ ਸਮੇਂ ਤੋਂ ਨੌਕਰੀ ਦੀ ਮੰਗ ਕਰ ਰਹੇ ਈਟੀਟੀ ਤੇ ਬੀਐਡ  ਪਾਸ ਬੇਰੁਜ਼ਗਾਰ ਅਧਿਆਪਕਾਂ ਨੂੰ ਭਰੋਸਾ ਮਿਲਿਆ। ਬੇਰੁਜ਼ਗਾਰ ਅਧਿਆਪਕਾਂ ਨੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਨੂੰ ਸਕਾਰਾਤਮਕ ਦੱਸਿਆ ਜਾ ਰਿਹਾ ਹੈ ਅਤੇ ਦਾਅਵਾ ਇਹ ਵੀ ਕੀਤਾ ਜਾ ਰਿਹਾ ਕਿ 16 ਮਾਰਚ ਨੂੰ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੌਕਰੀਆਂ ਨੂੰ ਲੈ ਕੇ ਵੱਡਾ ਐਲਾਨ ਕਰ ਸਕਦੇ ਹਨ। ਬੇਰੁਜ਼ਗਾਰ ਅਧਿਆਪਕ ਭਰੋਸਾ ਮਿਲਣ ਨਾਲ ਕੁੱਝ ਸੰਤੁਸ਼ਟ ਵਿਖਾਈ ਦਿੱਤੇ।

ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਉਮੀਦ ਹੈ ਕਿ ਸਰਕਾਰ ਆਪਣਾ ਵਾਅਦਾ ਪੂਰਾ ਕਰੇਗੀ ਤੇ ਉਹ ਆਪਣੇ ਸਾਥੀਆਂ ਨਾਲ ਮੀਟਿੰਗ ਕਰਕੇ ਫ਼ੈਸਲੇ ਕਰਨਗੇ ਕਿ ਸਰਕਾਰ ਖ਼ਿਲਾਫ਼ ਧਰਨਾ ਜਾਰੀ ਰੱਖਣਾ ਹੈ ਜਾਂ ਨਹੀਂ। ਅਧਿਆਪਕਾਂ ਨੇ ਚੇਤਾਵਨੀ ਦਿੱਤੀ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਪ੍ਰਦਰਸ਼ਨ ਹੋਰ ਤਿੱਖਾ ਕੀਤਾ ਜਾਵੇਗਾ। ਮੀਟਿੰਗ ਤੋਂ ਬਾਅਦ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਪੂਰੀ ਆਸ ਹੈ ਕਿ ਤਿੰਨ ਸਾਲ ਪੂਰੇ ਹੋਣ ਮੌਕੇ ਮੁੱਖ ਮੰਤਰੀ ਬੇਰੁਜ਼ਗਾਰ ਅਧਿਆਪਕਾਂ ਲਈ ਖ਼ੁਸ਼ਖ਼ਬਰੀ ਦਾ ਐਲਾਨ ਕਰਨਗੇ।

 

SHOW MORE