HOME » Top Videos » Punjab
Share whatsapp

Video- ਗੁਰਦੁਆਰਾ ਬੇਰ ਸਾਹਿਬ ਵਿਖੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਤਮਸਤਕ ਹੋਏ

Punjab | 12:39 PM IST Nov 12, 2019

ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਿਖੇ ਆਪਣੀ ਧਰਮ ਪਤਨੀ ਸਵਿਤਾ ਕੋਵਿੰਦ ਸਮੇਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਨੂੰ ਸਿਰਪਾਓ ਪਾ ਕੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਸੁਲਤਾਨਪੁਰ ਲੋਧੀ ਪੁੱਜਣ ਉਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਬੀਬੀ ਪ੍ਰਨੀਤ ਕੌਰ, ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨੇ ਉਨ੍ਹਾਂ ਦਾ ਸਵਾਗਤ ਕੀਤਾ। ਗੁਰਦੁਆਰਾ ਸਾਹਿਬ ਵਿਖੇ  ਬੀਬੀ ਜਗੀਰ ਕੌਰ, ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ ਨੇ ਉਨ੍ਹਾਂ ਦਾ ਸਵਾਗਤ ਕੀਤਾ।

SHOW MORE