HOME » Top Videos » Punjab
Share whatsapp

ਕੈਦੀ ਤੇ ਹਵਾਲਾਤੀ ਵੱਲੋਂ ਪੁਲਿਸ ਮੁਲਾਜ਼ਮ ਨਾਲ ਮਾਰਕੁੱਟ, ਦੇਖੋ ਵੀਡੀਓ

Punjab | 10:53 AM IST Nov 07, 2019

ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ ਇਕ ਵਾਰ ਮੁੜ ਸੁਰਖੀਆਂ ਵਿਚ ਆ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਜੇਲ ਵਿਚ ਬੰਦ ਕੈਦੀ ਅਤੇ ਹਵਾਲਾਤੀ ਨੇ ਡਿਊਟੀ ਦੌਰਾਨ ਇਕ ਪੁਲਿਸ ਮੁਲਾਜ਼ਮ ਉਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਪੁਲਿਸ ਮੁਲਾਜ਼ਮ ਨਾਲ ਕੁੱਟਮਾਰ ਕਰਨ ਤੋਂ ਬਾਅਦ ਉਸਦੀ ਪਗੜੀ ਦੀ ਬੇਅਦਬੀ ਅਤੇ ਵਰਦੀ ਫਾੜ ਦਿੱਤੀ। ਕੋਤਵਾਲੀ ਇੰਚਾਰਜ ਰਾਜਬੀਰ ਸਿੰਘ ਨੇ ਦੱਸਿਆ ਕਿ ਜੇਲ ਸੁਪਰਡੈਂਟ ਵੱਲੋਂ ਇਕ ਚਿੱਠੀ ਲਿਖ ਕੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੋਵਾਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਦੋਸ਼ੀਆ ਖਿਲਾਫ ਪਹਿਲਾਂ ਵੀ ਕਾਫੀ ਮਾਮਲੇ ਦਰਜ ਹਨ।

SHOW MORE