HOME » Videos » Punjab
Share whatsapp

ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵਿਰੋਧ

Punjab | 12:27 PM IST Nov 08, 2018

ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹਿਲੀ ਵਾਰ ਸਿੱਖ ਕੌਮ ਨੂੰ ਸੰਦੇਸ਼ ਦੇਣ ਲਈ ਆਏ ਸਨ, ਪਰ ਉਨ੍ਹਾਂ ਦਾ ਜ਼ਬਰਦਸਤ ਵਿਰੋਧ ਹੋਇਆ।

ਜਥੇਦਾਰ ਦੇ ਭਾਸ਼ਣ ਦੌਰਾਨ ਸਰਬੱਤ ਖ਼ਾਲਸਾ ਵੱਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਜਗਤਾਰ ਸਿੰਘ ਹਵਾਰਾ ਅਤੇ ਉਨ੍ਹਾਂ ਦੀ ਥਾਂ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਰੋਸ ਪ੍ਰਦਰਸ਼ਨ ਕਰ ਰਹੇ ਸਿੱਖਾਂ ਨੇ ਹਵਾਰਾ ਦੀ ਫ਼ੋਟੋ ਵਾਲੇ ਕੈਲੰਡਰ ਲਨ ਸਬਦੇ ਦਰਮਿਆਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਰਸ਼ਨੀ ਡਿਓਢੀ ਤੋਂ ਆਪਣਾ ਭਾਸ਼ਣ ਜਾਰੀ ਰੱਖਿਆ।

SHOW MORE