HOME » Top Videos » Punjab
Share whatsapp

ਪੰਜਾਬ ਬੰਦ: ਫਤਹਿਗੜ੍ਹ ਸਾਹਿਬ ਵਿਖੇ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਦੀ ਖਿੱਚਧੂਹ

Punjab | 04:05 PM IST Jan 25, 2020

ਫਤਹਿਗੜ੍ਹ ਸਾਹਿਬ ਵਿਖੇ ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੇ ਮੁਸਲਿਮ ਭਾਈਚਾਰੇ ਵੱਲੋਂ ਹਾਈਵੇ ਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੁਲਿਸ ਨੇ ਸਖਤੀ ਵਰਤ ਕੇ ਜਾਮ ਨੂੰ ਖੁਲ੍ਹਵਾਇਆ।

ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੇ ਮੁਸਲਿਮ ਭਾਈਚਾਰੇ ਵੱਲੋਂ ਪੰਜਾਬ ਭਰ ਵਿਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਫਤਹਿਗੜ੍ਹ ਸਾਹਿਬ ਵਿਖੇ ਪ੍ਰਦਰਸ਼ਨ ਦੌਰਾਨ ਹੰਗਾਮਾ ਦੇਖਣ ਨੂੰ ਮਿਲਿਆ। ਮਿਲੀ ਜਾਣਕਾਰੀ ਅਨੁਸਾਰ ਮੁਸਲਿਮ ਭਾਈਚਾਰੇ ਵੱਲੋਂ ਹਾਈਵੇ ਨੂੰ ਜਾਮ ਕਰਕੇ ਮੋਦੀ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਜਾ ਰਹੀ ਸੀ ਪਰ ਮੌਕੇ ਉਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਸਖਤੀ ਕਰਕੇ ਜਾਮ ਨੂੰ ਖੁੱਲ੍ਹਵਾ ਦਿੱਤਾ ਹੈ।

ਪ੍ਰਦਰਸ਼ਨ ਕਰ ਰਹੇ ਮੁਸਲਿਮ ਭਾਈਚਾਰੇ ਦੇ ਲੋਕਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਦੇਸ਼ ਦੇ ਭਾਈਚਾਰੇ ਨੂੰ ਖਤਮ ਕਰਨ ਲਈ ਇਹੋ ਜਿਹੀਆਂ ਹਰਕਤਾਂ ਕਰ ਰਹੀ ਹੈ ਜੋ ਘੱਟ ਗਿਣਤੀ ਲੋਕਾਂ ਦੇ ਲਈ ਖਤਰਾ ਹੈ। ਐੱਸ ਪੀ ਡੀ ਹਰਪਾਲ ਸਿੰਘ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਵੱਲੋਂ ਸ਼ਾਂਤ ਤਰੀਕੇ ਨਾਲ ਪ੍ਰਦਸਰਨ ਕੀਤਾ ਜਾ ਰਿਹਾ ਹੈ ਪਰ ਕੁਝ ਸ਼ਰਾਰਤੀ ਅਨਸਰਾਂ ਵਲੋਂ ਹਾਈਵੇ ਰੋਕਣ ਦੀ ਕੋਸ਼ਿਸ ਕੀਤੀ ਗਈ ਸੀ ਜਿਨ੍ਹਾਂ ਨੂੰ ਰੋਕ ਦਿੱਤਾ ਗਿਆ ਹੈ।

SHOW MORE
corona virus btn
corona virus btn
Loading