HOME » Top Videos » Punjab
Share whatsapp

ਕਿਸਾਨ ਆਗੂ ਮਨਜੀਤ ਧਨੇਰ ਦੀ ਸਜ਼ਾ ਮੁਆਫ ! ਜੇਲ੍ਹ 'ਚ ਅੱਜ ਹੋਵੇਗੀ ਰਿਹਾਈ....

Punjab | 11:30 AM IST Nov 14, 2019

ਪੰਜਾਬ ਦੇ ਚਰਚਿਤ ਕਿਰਨਜੀਤ ਕੌਰ ਅਗਵਾ ਅਤੇ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਦੇ ਆਗੂ ਮਨਜੀਤ ਸਿੰਘ ਧਨੇਰ ਦੀ ਉਮਰ ਕੈਦ ਦੀ ਸਜ਼ਾ ਮੁਆਫ ਕਰ ਦਿੱਤੀ ਗਈ ਹੈ। ਸਜ਼ਾ ਮੁਆਫੀ ਦੀ ਪੰਜਾਬ ਸਰਕਾਰ ਵੱਲੋਂ ਭੇਜੀ ਫਾਈਲ ਉੱਤੇ ਪੰਜਾਬ ਦੇ ਰਾਜਪਾਲ ਨੇ ਮੋਹਰ ਲਗਾ ਦਿੱਤੀ ਹੈ। ਰਾਜਪਾਲ ਨੇ ਵਾਪਿਸ ਮੁੱਖ ਮੰਤਰੀ ਦਫ਼ਤਰ ਨੂੰ  ਫਾਇਲ ਵਾਪਸ ਭੇਜ ਦਿੱਤੀ ਹੈ। ਜਿਸ ਤੋਂ ਬਾਅਦ ਅੱਜ ਕਿਸੇ ਵੇਲੇ ਵੀ ਕਿਸਾਨ ਆਗੂ ਦੀ ਰਿਹਾਈ ਹੋ ਸਕਦੀ ਹੈ।

ਪੰਜਾਬ ਦੇ ਚਰਚਿਤ ਕਿਰਨਜੀਤ ਕੌਰ ਅਗਵਾ ਅਤੇ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਦੇ ਆਗੂ ਮਨਜੀਤ ਸਿੰਘ ਧਨੇਰ ਦੀ ਉਮਰ ਕੈਦ ਦੀ ਸਜ਼ਾ ਸੁਪਰੀਮ ਕੋਰਟ ਨੇ ਬਰਕਰਾਰ ਰੱਖੀ ਹੈ।ਮਨਜੀਤ ਸਿੰਘ ਧਨੇਰ ਬਰਨਾਲਾ ਜੇਲ੍ਹ ਵਿੱਚ ਬੰਦ ਹੈ। ਧਨੇਰ ਦੀ ਰਿਹਾਈ ਲਈ ਕਿਸਾਨ ਜਥੇਬੰਦੀਆਂ ਵੱਲੋਂ ਵੱਡਾ ਸੰਘਰਸ਼ ਕੀਤਾ ਗਿਆ ਸੀ। ਕਿਸਾਨ ਜਥੇਬੰਦੀਆਂ ਨੇ ਜੇਲ੍ਹ ਅੱਗੇ ਪੱਕਾ ਧਰਨਾ ਲਾਇਆ ਹੋਇਆ ਸੀ।

SHOW MORE
corona virus btn
corona virus btn
Loading