HOME » Videos » Punjab
Share whatsapp

ਤੇਜ਼ ਰਫ਼ਤਾਰ ਸਕੂਲ ਬੱਸ ਪਲਟੀ, 20 ਸਕੂਲੀ ਬੱਚੇ ਜ਼ਖਮੀ

Punjab | 10:21 AM IST Apr 16, 2018

ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ਦੇ ਚੰਨੋ ਨੇੜੇ ਇੱਕ ਪ੍ਰਾਈਵੇਟ ਸਕੂਲ ਬੱਸ ਪਲਟਣ ਨਾਲ 20 ਸਕੂਲੀ ਬੱਚਿਆਂ ਦੇ ਸੱਟਾਂ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਬੱਸ ਦੀ ਰਫ਼ਤਾਰ ਬਹੁਤ ਤੇਜ਼ ਸੀ। ਗ਼ੁੱਸੇ ਵਿੱਚ ਆਏ ਮਾਪਿਆਂ ਨੇ ਮੁੱਖ ਮਾਰਗ ਉੱਤੇ ਜਾਮ ਲੱਗਾ ਦਿੱਤਾ। ਸਾਰੇ ਮਾਪਿਆਂ ਨੇ ਸਕੂਲ ਪ੍ਰਸ਼ਾਸਨ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਮੌਕੇ ਉੱਤੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਪਹੁੰਚ ਗਈ। ਜ਼ਖਮੀ ਹੋਏ ਬੱਚੇ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਜ਼ਖਮੀਆਂ ਵਿੱਚ ਕੋਈ ਖ਼ਤਰੇ ਵਿੱਚ ਨਹੀਂ ਹੈ। ਪੁਲਿਸ ਮਾਪਿਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰ ਰਹੀ ਹੈ।

SHOW MORE