Rain in Punjab : ਅੰਨਦਾਤਾ ਉਤੇ ਕੁਦਰਤ ਦਾ ਕਹਿਰ, ਮੀਂਹ ਨੇ ਸੁਕਾਏ ਕਿਸਾਨਾਂ ਦੇ ਸਾਹ
Punjab | 10:26 AM IST Mar 18, 2023
ਚੰਡੀਗੜ੍ਹ-: ਪੰਜਾਬ ਦੇ ਕਈ ਹਿੱਸਿਆਂ ਵਿੱਚ ਬੀਤੀ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਮੀਂਹ ਨਾਲ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਪਰ ਮੀਂਹ ਨੇ ਕਿਸਾਨਾਂ ਦੀ ਫਸਲਾਂ ਦਾ ਨੁਕਸਾਨ ਕਰ ਦਿੱਤਾ ਹੈ। ਖੇਤਾਂ ਵਿੱਚ ਪੁੱਤਾਂ ਵਾਂਗੂ ਪਾਲੀ ਫਸਲਾਂ ਹੇਠਾਂ ਜ਼ਮੀਨ ਉਤੇ ਵਿੱਛ ਗਈਆਂ ਹਨ। ਕਿਸਾਨਾਂ ਨੇ ਭਰੇ ਮਨ ਨਾਲ ਦੱਸਿਆ ਕਿ ਉਹਨਾਂ ਦੀ ਤਿਆਰ ਫਸਲ ਖਰਾਬ ਹੋ ਜਾਵੇਗੀ ਅਤੇ ਉਨ੍ਹਾਂ ਦੇ ਪੱਲੇ ਕੁਝ ਵੀ ਨਹੀਂ ਪਵੇਗਾ। ਪੰਜਾਬ ਦੇਰ ਰਾਤ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਜਿਸ ਕਾਰਨ ਮੌਸਮ ਵਿੱਚ ਆਈ ਤਬਦੀਲੀ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 5 ਤੋਂ 6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿੱਚ ਆਈ ਤਬਦੀਲੀ ਕਾਰਨ ਕਿਸਾਨ ਪ੍ਰੇਸ਼ਾਨ ਹਨ। ਕਿਸਾਨਾਂ ਨੇ ਕਿਹਾ ਕਿ ਜੇਕਰ ਤੇਜ਼ ਬਰਸਾਤ ਹੁੰਦੀ ਹੈ ਤਾਂ ਖੇਤਾਂ ਵਿੱਚ ਤਿਆਰ ਫ਼ਸਲਾਂ ਦਾ ਨੁਕਸਾਨ ਹੋ ਸਕਦਾ ਹੈ। ਮੌਸਮ ਵਿਭਾਗ ਨੇ ਆਉਣ ਵਾਲੇ 4/5 ਦਿਨਾਂ ਲਈ ਯੈਲੋ ਅਤੇ ਆਰੇਂਜ ਅਲਰਟ ਦੇ ਨਾਲ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ।
ਨਾਭਾ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ ਮਚਾਈ ਹੈ। ਬੀਤੀ ਰਾਤ ਤੋਂ ਰੁਕ-ਰੁਕ ਕੇ ਪਏ ਮੀਂਹ ਕਾਰਨ ਕਿਸਾਨਾਂ ਦੀ 6 ਮਹੀਨਿਆਂ ਤੋਂ ਪੱਕੀ ਹੋਈ ਕਣਕ ਦੀ ਫ਼ਸਲ ਜ਼ਮੀਨ 'ਤੇ ਡਿੱਗ ਪਈ ਹੈ। ਕਿਸਾਨਾਂ ਨੇ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਹੈ। ਇਸੇ ਤਰ੍ਹਾਂ ਸੰਗਰੂਰ ਵਿੱਚ ਵੀ ਅਸਮਾਨੀ ਹਨੇਰੀ ਨੇ ਕਿਸਾਨਾਂ ਦੀ ਪੱਕੀ ਕਣਕ ਦੀ ਫ਼ਸਲ 'ਤੇ ਤਬਾਹੀ ਮਚਾਈ ਹੈ। ਭਾਰੀ ਮੀਂਹ ਕਾਰਨ ਕਿਸਾਨਾਂ ਦੀ 6 ਮਹੀਨਿਆਂ ਤੋਂ ਪੱਕੀ ਹੋਈ ਕਣਕ ਦੀ ਫਸਲ ਖਰਾਬ ਹੋ ਗਈ, ਸਾਰੀ ਫਸਲ ਜ਼ਮੀਨ 'ਤੇ ਵਿਛ ਗਈ। ਦੇਰ ਰਾਤ ਕਈ ਘੰਟਿਆਂ ਤੱਕ ਭਾਰੀ ਮੀਂਹ ਪਿਆ। ਆਉਣ ਵਾਲੇ ਦਿਨਾਂ ਵਿੱਚ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਤੋਂ ਕਿਸਾਨ ਡਰੇ ਹੋਏ ਹਨ।
-
'ਕੀਰਤਪੁਰ ਸਹਿਬ-ਸ੍ਰੀ ਅਨੰਦਪੁਰ ਸਾਹਿਬ-ਨੰਗਲ-ਊਨਾ ਵਾਲਾ ਟੋਲ ਪਲਾਜ਼ਾ ਬੰਦ'
-
ਜਸਟਿਸ ਸੰਤ ਪ੍ਰਕਾਸ਼ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਨਿਯੁਕਤ
-
ਵਿਜੀਲੈਂਸ ਵੱਲੋਂ ਮਕਾਨਾਂ ਦੀ ਗ੍ਰਾਂਟ 'ਚ ਘਪਲਾ ਕਰਨ ਵਾਲਾ ਇੱਕ ਹੋਰ ਦੋਸ਼ੀ ਗ੍ਰਿਫਤਾਰ
-
Amritpal Singh ਅਤੇ ਪੱਪਲਪ੍ਰੀਤ ਸਿੰਘ ਬਾਰੇ ਪੁਲਿਸ ਨੂੰ ਮਿਲੀ ਅਹਿਮ ਜਾਣਕਾਰੀ
-
1 ਅਪ੍ਰੈਲ ਤੋਂ ਸਟੈਂਪ ਡਿਊਟੀ ਵਿੱਚ ਵਾਧਾ ਨਹੀਂ ਕੀਤਾ ਜਾਵੇਗਾ-ਪੰਜਾਬ ਸਰਕਾਰ
-
ਚੰਗੇ ਆਚਰਣ ਕਾਰਨ 48 ਦਿਨ ਪਹਿਲਾਂ ਭਲਕੇ ਸਿੱਧੂ ਹੋਣਗੇ ਜੇਲ੍ਹ 'ਚੋਂ ਰਿਹਾਅ