HOME » Videos » Punjab
Share whatsapp

ਇਸ ਗਵਾਹ ਦੇ ਸਾਹਮਣੇ ਰਾਮ ਰਹੀਮ ਨੇ ਕਿਹਾ ਸੀ, 'ਛੱਤਰਪਤੀ ਦਾ ਕੰਮ ਤਮਾਮ ਕਰ ਦਿਓ'

Punjab | 05:26 PM IST Jan 11, 2019

ਹਰਿਆਣਾ ਦੀ ਪੰਚਕੂਲਾ ਸਥਿਤ ਵਿਸ਼ੇਸ਼ ਸੀਬੀਆਈ ਅਦਾਲਤ ਨੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਸਿਰਸਾ ਦੇ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਡੇਰਾ ਮੁਖੀ ਸਮੇਤ ਚਾਰਾਂ ਨੂੰ ਦੋਸ਼ੀ ਠਹਿਰਾਏ ਜਾਣ ਲਈ ਗੁਰਮੀਤ ਰਾਮ ਰਹੀਮ ਦੇ ਸਾਬਕਾ ਡਰਾਈਵਰ ਖੱਟਾ ਸਿੰਘ ਨੇ ਗਵਾਹ ਵਜੋਂ ਅਹਿਮ ਭੂਮਿਕਾ ਅਦਾ ਕੀਤੀ। ਹਾਲਾਂਕਿ, ਇਸ ਤੋਂ ਪਹਿਲਾਂ ਖੱਟਾ ਸਿੰਘ ਆਪਣੇ ਬਿਆਨਾਂ ਤੋਂ ਪਿੱਛੇ ਹਟ ਗਿਆ ਸੀ, ਪਰ ਸਾਲ 2017 ਦੌਰਾਨ ਗੁਰਮੀਤ ਰਾਮ ਰਹੀਮ ਨੂੰ ਸਾਧਵੀਆਂ ਨਾਲ ਬਲਾਤਕਾਰ ਦੇ ਦੋਸ਼ ਵਿਚ ਜੇਲ੍ਹ ਜਾਣ ਮਗਰੋਂ ਉਸ ਨੇ ਫਿਰ ਤੋਂ ਆਪਣੇ ਬਿਆਨ ਦਰਜ ਕਰਨ ਲਈ ਅਦਾਲਤ ਤੱਕ ਪਹੁੰਚ ਕੀਤੀ ਸੀ।

ਉਸ ਨੇ ਸਜ਼ਾ ਤੋਂ ਬਾਅਦ ਬਿਆਨ ਵੀ ਦਿੱਤਾ ਕਿ ਛੱਤਰਪਤੀ ਦੀ ਆਤਮਾ ਨੂੰ ਅੱਜ ਸ਼ਾਂਤੀ ਮਿਲੀ ਹੈ। ਉਸ ਨੇ ਦਾਅਵਾ ਕੀਤਾ ਕਿ ਰਾਮ ਰਹੀਮ ਨੇ ਉਸ ਦੇ ਸਾਹਮਣੇ ਪੱਤਰਕਾਰ ਛੱਤਰਪਤੀ ਨੂੰ ਮਾਰਨ ਦੇ ਹੁਕਮ ਦਿੱਤੇ ਸਨ। ਉਸ ਨੇ ਕਿਹਾ ਕਿ ਅੱਜ ਅਦਾਲਤ ਦੇ ਫੈਸਲੇ ਤੋਂ ਬੜਾ ਖੁਸ਼ ਹੈ। ਉਸ ਨੇ ਦੱਸਿਆ ਕਿ ਰਾਮ ਰਹੀਮ ਨੇ ਕਿਹਾ ਸੀ ਇਸ ਦਾ ਕੰਮ ਤਮਾਮ ਕਰ ਦਿਓ। ਰਾਮ ਰਹੀਮ ਦੇ ਹੁਕਮਾਂ ਤੋਂ ਬਾਅਦ ਹੀ ਪੱਤਰਕਾਰ ਨੂੰ ਮਾਰਿਆ ਗਿਆ ਸੀ।

SHOW MORE