HOME » Videos » Punjab
Share whatsapp

ਔਰਤ ਨੇ ਗੁਰੂ ਗ੍ਰੰਥ ਸਾਹਿਬ ਦੀ ਬੀੜ ਸਿਰ ਉਤੇ ਚੁੱਕ ਕੇ ਕੀਤਾ ਹੰਗਾਮਾ, ਕੇਸ ਦਰਜ

Punjab | 07:50 PM IST Jul 14, 2019

ਬਠਿੰਡਾ ਸ਼ਹਿਰ ਦੀ ਕੱਚੀ ਬਸਤੀ ਦੇ ਗੁਰਦੁਆਰਾ ਸਾਹਿਬ ਵਿਚ ਔਰਤ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਕਾਰਨ ਕੇਸ ਦਰਜ ਕਰ ਲਿਆ ਗਿਆ ਹੈ।

ਪ੍ਰਾਪਤ ਜਾਣਕਾਰੀ ਮੁਤਾਬਕ ਮਨਜੀਤ ਕੌਰ ਨਾਂ ਦੀ ਔਰਤ ਗੁਰਦੁਆਰੇ ਆਈ ਤੇ ਅੰਦਰ ਜਾ ਕੇ ਗੁਰੂ ਗ੍ਰੰਥ ਸਾਹਿਬ ਦੀ ਬੀੜ ਚੁੱਕ ਲਿਆਈ। ਉਸ ਨੇ ਗਲਤ ਤਰੀਕੇ ਨਾਲ ਬੀੜ ਨੂੰ ਸਿਰ 'ਤੇ ਚੁੱਕਿਆ ਸੀ। ਇਹ ਵੀ ਪਤਾ ਲੱਗਾ ਹੈ ਕਿ ਇਹ ਔਰਤ ਸਹੁੰ ਖਾਣ ਲਈ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਬੀੜ ਚੁੱਕ ਕੇ ਲਿਆਈ ਸੀ। ਪੁਲਿਸ ਨੇ ਦੋ ਔਰਤਾਂ ਖ਼ਿਲਾਫ਼ ਧਾਰਾ 295 ਏ ਤਹਿਤ ਕੇਸ ਦਰਜ ਕਰ ਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

SHOW MORE