ਸੰਗਰੂਰ ਦੇ ਕਬੱਡੀ ਖਿਡਾਰੀ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ
Punjab | 04:57 PM IST Dec 19, 2018
ਸੰਗਰੂਰ ਦੇ ਇਕ ਸੂਬਾ ਪੱਧਰੀ ਕਬੱਡੀ ਖਿਡਾਰੀ ਬਲਕਾਰ ਸਿੰਘ ਢਿੱਲੋਂ ਦੀ ਅਚਾਨਕ ਮੌਤ ਹੋ ਗਈ। ਇਹ ਵੀ ਸ਼ੱਕ ਹੈ ਕਿ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਮ੍ਰਿਤਕ ਦੀ ਉਮਰ ਸਿਰਫ 26 ਸਾਲ ਸੀ । ਇਹ ਖ਼ਬਰ ਮਿਲਦੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਬਲਕਾਰ ਸਿੰਘ ਦੀ ਇਕ ਮਹਿਲਾ ਮਿੱਤਰ ਦਾ ਕਹਿਣਾ ਹੈ ਕਿ ਸ਼ਾਇਦ ਉਸ ਨੇ ਨਸ਼ੇ ਦਾ ਟੀਕਾ ਲਾਇਆ ਸੀ ਜਿਸ ਕਾਰਨ ਕੁਝ ਦੇਰ ਬਾਅਦ ਉਸ ਦੀ ਮੌਤ ਹੋ ਗਈ।
ਬਲਕਾਰ ਸਿੰਘ ਦੇ ਪਿਤਾ ਅਵਤਾਰ ਸਿੰਘ ਨੇ ਦੱਸਿਆ ਕਿ ਬਲਕਾਰ ਪਿਛਲੇ 2 ਸਾਲ ਤੋਂ ਸੰਗਰੂਰ ਵਿਚ ਹੀ ਰਹਿ ਰਿਹਾ ਸੀ। ਉਨ੍ਹਾਂ ਨੂੰ ਅਚਾਨਕ ਉਸ ਦੀ ਮੌਤ ਦੀ ਖਬਰ ਮਿਲੀ ਹੈ। ਬਲਕਾਰ ਸਿੰਘ ਪਿਛਲੇ ਕੁਝ ਸਮੇਂ ਤੋਂ ਨਸ਼ਾ ਛਡਵਾਉਣ ਵਾਲੀ ਦਵਾਈ ਵੀ ਖਾ ਰਿਹਾ ਸੀ। ਕਬੱਡੀ ਕੋਚ ਦਰਸ਼ਨ ਸਿੰਘ ਨੇ ਦੱਸਿਆ ਕਿ ਬਲਕਾਰ ਬੜਾ ਚੰਗਾ ਖਿਡਾਰੀ ਸੀ ਤੇ ਸੂਬਾ ਪੱਧਰ ਉਤੇ ਹੋਣ ਵਾਲੇ ਟੂਰਨਾਮੈਂਟਾਂ ਵਿਚ ਬਤੌਰ ਰੇਡਰ ਹਿੱਸਾ ਲੈਂਦਾ ਸੀ। ਪੁਲਿਸ ਜਾਂਚ ਅਧਿਕਾਰੀ ਬਿਕਰ ਸਿੰਘ ਨੇ ਦੱਸਿਆ ਕਿ ਅਜੇ ਜਾਂਚ ਕੀਤੀ ਜਾ ਰਹੀ। ਜਾਂਚ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।

ਕਬੱਡੀ ਖਿਡਾਰੀ
SHOW MORE