HOME » Videos » Punjab
Share whatsapp

'ਸਾਂਝਾ ਅਧਿਆਪਕ ਮੋਰਚਾ' ਖ਼ਤਮ, 5178 ਕੈਡਰ ਦੇ ਅਧਿਆਪਕ ਹੋਣਗੇ ਪੱਕੇ, ਸਿੱਖਿਆ ਮੰਤਰੀ ਨੇ ਸਾਰੇ ਤਬਾਦਲੇ ਕੀਤੇ ਰੱਦ

Punjab | 06:28 PM IST Dec 01, 2018

ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੱਕੇ ਧਰਨੇ ਉੱਤੇ ਬੈਠੇ ਅਧਿਆਪਕਾਂ ਨੇ ਅੱਜ ਸਿੱਖਿਆ ਮੰਤਰੀ ਓਪੀ ਸੋਨੀ ਦੇ ਵਿਸ਼ਵਾਸ ਦਿਵਾਉਣ ਤੋਂ ਬਾਅਦ ਧਰਨਾ ਚੁੱਕ ਦਿੱਤਾ ਹੈ। ਅੱਜ ਸਿੱਖਿਆ ਮੰਤਰੀ ਓਪੀ ਸੋਨੀ ਪਟਿਆਲਾ ਵਿਖੇ ਅਧਿਆਪਕਾਂ ਨੂੰ ਮਿਲਣ ਲਈ ਪਹੁੰਚੇ ਸਨ ਜਿੱਥੇ ਉਨ੍ਹਾਂ ਨੇ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਮੰਗਾਂ ਮੰਨੇ ਜਾਣ ਦਾ ਭਰੋਸਾ ਦਿਵਾਇਆ।

ਜ਼ਾਹਿਰ ਹੈ ਕਿ ਅਧਿਆਪਕਾਂ ਨੇ ਇਹ ਧਰਨਾ ਆਪਣੀਆਂ ਤਨਖਾਹਾਂ ਵਿੱਚ ਸਰਕਾਰ ਵੱਲੋਂ ਕੀਤੀ ਗਈ ਕਟੌਤੀ ਤੇ ਉਨ੍ਹਾਂ ਨੂੰ ਪੱਕਾ ਕਰਨ ਨੂੰ ਲੈ ਕੇ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਸਿੱਖਿਆ ਵਿਭਾਗ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਤੇ ਉਹ ਆਪਣੀ ਪੂਰੀ ਕੋਸ਼ਿਸ਼ ਕਰਨਗੇ ਕਿ ਅਧਿਆਪਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਵੇ।

ਉਨ੍ਹਾਂ ਕਿਹਾ ਕਿ ਜਨਵਰੀ ਤੋਂ 5178 ਕੈਡਰ ਦੇ ਅਧਿਆਪਕ ਪੱਕੇ ਹੋਣਗੇ ਤੇ ਉਨ੍ਹਾਂ ਵੱਲੋਂ ਪਿਛਲੇ ਦਿਨੀਂ ਅਧਿਆਪਕਾਂ ਦੇ ਕੀਤੇ ਗਏ ਸਸਪੈਨਸ਼ਨ ਤੇ ਤਬਾਦਲੇ ਵੀ ਰੱਦ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਵਲੰਟੀਅਰ ਤੌਰ ਤੇ ਕੰਮ ਕਰ ਰਹੇ ਅਧਿਆਪਕਾਂ ਦੀ ਤਨਖ਼ਾਹ ਵਿੱਚ 1500 ਰੁਪਏ ਦਾ ਵਾਧਾ ਹੋਵੇਗਾ ਤੇ ਉਸ ਤੋਂ ਬਾਅਦ ਪੱਕੇ ਕੀਤੇ ਜਾਣ ਦਾ ਕੰਮ ਸ਼ੁਰੂ ਹੋਵੇਗਾ। ਹੁਣ ਅਧਿਆਪਕ 4 ਦਸੰਬਰ ਨੂੰ ਸਿੱਖਿਆ ਮੰਤਰੀ ਓਪੀ ਸੋਨੀ ਨਾਲ ਮੁਲਾਕਾਤ ਕਰਨਗੇ ਤੇ 5 ਤੋਂ 15 ਦਸੰਬਰ ਦੇ ਵਿੱਚ-ਵਿੱਚ ਮੁੱਖ ਮੰਤਰੀ ਨਾਲ ਬੈਠਕ ਕਰ ਸਕਦੇ ਹਨ।

 

SHOW MORE