ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਐਲਾਨ, ਰੋਕਣ 'ਤੇ ਬੰਧਕ ਬਣਾਉਣ ਦੀ ਚਿਤਾਵਨੀ
Punjab | 03:32 PM IST Oct 14, 2019
ਚਾਹੇ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਜਾ ਰਹੀ ਹੈ ਪਰ ਭਵਾਨੀਗੜ੍ਹ ਦੇ ਪਿੰਡ ਘਰਾਚੋ ਦੇ ਕਿਸਾਨ ਪਰਾਲੀ ਸਾੜਨ ਤੇ ਬਜ਼ਿਦ ਹਨ। ਇਸ ਨੂੰ ਲੈ ਕੇ ਬਕਾਇਦਾ ਕਿਸਾਨ ਜਥੇਬੰਦੀਆਂ ਨੇ ਇੱਕ ਮਤਾ ਵੀ ਪਾਸ ਕੀਤਾ ਹੈ। ਇੱਥੇ ਹੀ ਬਸ ਨਹੀਂ ਕਿਸਾਨਾਂ ਨੇ ਸਰਕਾਰੀ ਅਫਸਰਾਂ ਨੂੰ ਵੀ ਚਿਤਾਵਨੀ ਜਾਰੀ ਕਰ ਦਿੱਤੀ ਹੈ।
ਭਵਾਨੀਗੜ੍ਹ ਦੇ ਪਿੰਡ ਘਰਾਚੋ 'ਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਚ ਕਿਸਾਨਾਂ ਦੀ ਬੈਠਕ ਹੋਈ। ਇਸ ਬੈਠਕ ਵਿੱਚ ਕਿਸਾਨਾਂ ਨੇ ਵੱਡਾ ਫੈਸਲਾ ਲੈਂਦੇ ਹੋਏ ਪ੍ਰਸਤਾਵ ਪਾਸ ਕੀਤਾ ਗਿਆ ਕਿ ਉਹ ਹਰ ਹਾਲ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਦੇ ਹਵਾਲੇ ਕਰਨਗੇ। ਚਾਹੇ ਉਨ੍ਹਾਂ ਖਿਲਾਫ ਕੋਈ ਵੀ ਕਾਰਵਾਈ ਕੀਤੀ ਜਾਵੇ। ਇਸ ਦੌਰਾਨ ਕਿਸਾਨਾਂ ਨੇ ਪ੍ਰਸ਼ਾਸਨ ਤੇ ਸਰਕਾਰ ਖਿਲਾਫ ਜੰਮਕੇ ਨਾਅਰੇਬਾਜੀ ਕੀਤੀ ਤੇ ਪਰਾਲੀ ਦੇ ਪੱਕੇ ਹੱਲ ਦੀ ਮੰਗ ਕੀਤੀ ਹੈ।
ਉੱਥੇ ਹੀ ਕਿਸਾਨ ਪ੍ਰਸ਼ਾਸਨ ਨਾਲ ਆਰ ਪਾਰ ਦੀ ਲੜਾਈ ਲੜਨ ਲਈ ਤਿਆਰ ਹਨ। ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪਰਾਲੀ ਸਾੜਨ ਤੋਂ ਰੋਕਣ ਆਇਆ ਕੋਈ ਅਧਿਕਾਰੀ ਸਮਝਾਉਣ ਤੇ ਨਾ ਸਮਝਿਆ ਤਾਂ ਉਸਨੂੰ ਬੰਧਕ ਬਣਾ ਲਿਆ ਜਾਵੇਗਾ।
ਇਕ ਪਾਸੇ ਸਰਕਾਰ ਪਰਾਲੀ ਨਾ ਸਾੜਨ ਦੀ ਅਪੀਲ ਕਰ ਰਹੀ ਹੈ ਤੇ ਦੂਜੇ ਪਾਸੇ ਕਿਸਾਨਾਂ ਵੱਲੋਂ ਸਰਕਾਰ ਨੂੰ ਹੀ ਵੰਗਾਰਿਆ ਜਾ ਰਿਹਾ ਹੈ। ਪਰ ਸਮੱਸਿਆ ਦਾ ਹੱਲ ਨਿਕਲਦਾ ਵਿਖਾਈ ਨਹੀਂ ਦੇ ਰਿਹਾ।
-
ਕੌਮੀ ਇੰਨਸਾਫ਼ ਮੋਰਚਾ ਦਾ ਪੰਥ ਤੋਂ ਹੱਟਕੇ ਕੋਈ ਫੈਸਲਾ ਨਹੀਂ ਹੋਵੇਗਾ : ਬਾਪੂ ਗੁਰਚਰਨ ਸਿੰਘ
-
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਪਹਿਲਾ ਰਾਜ ਪੱਧਰੀ ਜਨਤਾ ਦਰਬਾਰ ਭਲਕੇ
-
ਪ੍ਰਦੂਸ਼ਣ ਦੀ ਸਮੱਸਿਆ ਤੋਂ ਨਜਿੱਠਣ ਲਈ ਇਲੈਕਟ੍ਰਿਕ ਵਾਹਨ ਚੰਗਾ ਵਿਕਲਪ: ਰਾਜਪਾਲ ਦੱਤਾਤ੍ਰੇਅ
-
ਵਾਹਗਾ ਬਾਰਡਰ 'ਤੇ ਸੈਲਾਨੀ ਨਾਲ ਸਨੈਚਿੰਗ, ਪਰਸ ਖੋਹਣ ਦੌਰਾਨ ਆਟੋ ਤੋਂ ਡਿੱਗ ਕੇ ਮੌਤ
-
ਹਾਕੀ ‘ਚ ਕਿਲ੍ਹਾ ਰਾਏਪੁਰ ਦੇ ਮੁੰਡੇ ਤੇ ਸੋਨੀਪਤ ਦੀਆਂ ਮੁਟਿਆਰਾਂ ਨੇ ਜਿੱਤੇ ਹਾਕੀ ਕੱਪ
-
ਰਾਮ ਰਹੀਮ ਦਾ ਖੁੱਲਾ ਚੈਲਿੰਜ, 'ਪਹਿਲਾਂ ਆਪਣੇ ਧਰਮ ਵਾਲਿਆਂ ਦਾ ਹੀ ਨਸ਼ਾ ਛੁਡਾ ਲਓ'